28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸੁਪਰੀਮ ਕੋਰਟ ਦਾ ਸਿੱਖ ਅਨੰਦ ਮੈਰਿਜ ਐਕਟ 'ਤੇ ਇਤਿਹਾਸਿਕ ਫ਼ੈਸਲਾ ਸਵਾਗਤ ਯੋਗ-ਹੀਰਾ ਸਿੰਘ <br/>

ਅਜੀਤ ਡੈਸਕ 22-09-2025
ਅਮਰਗੜ੍ਹ, 21 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਮਾਨਯੋਗ ਸੁਪਰੀਮ ਕੋਰਟ ਵਲੋਂ 17 ਰਾਜਾਂ ਤੇ ਸੱਤ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਆਨੰਦ ਮੈਰਿਜ ਐਕਟ ਤਹਿਤ ਸਿੱਖ ਵਿਆਹ ਰਜਿਸਟਰ ਕਰਨ ਦੇ ਆਦੇਸ਼ ਦੇਣ ਦਾ ਇਤਿਹਾਸਿਕ ਫ਼ੈਸਲਾ ਸਵਾਗਤਯੋਗ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਤੋਂ ਭਾਜਪਾ ਦੇ ਇੰਚਾਰਜ ਹੀਰਾ ਸਿੰਘ ਅਮਰਗੜ੍ਹ ਵਲੋਂ ਗੱਲਬਾਤ ਦੌਰਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਅਨੁਸਾਰ ਹਰ ਇੱਕ ਸਿੱਖ ਪਰਿਵਾਰ ਆਨੰਦ ਮੈਰਜ ਐਕਟ ਅਧੀਨ ਆਪਣੇ ਵਿਆਹ ਨੂੰ ਰਜਿਸਟਰ ਕਰ ਸਕਦਾ ਹੈ ਇਸ ਲਈ ਇਹ ਫ਼ੈਸਲਾ ਸਿੱਖ ਪਛਾਣ ਅਤੇ ਮਾਨ ਸਨਮਾਨ ਨੂੰ ਬਹਾਲ ਕਰਨ ਵਾਲਾ ਹੈ | ਹੀਰਾ ਸਿੰਘ ਨੇ ਕਿਹਾ ਕਿ ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਬਕਾ ਸਾਥ,ਸਬਕਾ ਵਿਕਾਸ ਅਤੇ ਸਬਕਾ ਵਿਸਥਾਰ ਦੇ ਮੰਤਰ ਦਾ ਵਿਸਥਾਰ ਹੈ | ਇਹ ਫ਼ੈਸਲਾ ਸਿੱਖ ਸਮਾਜ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ ਵਾਲਾ ਤੇ ਪਿਛਲੇ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕਰਨ ਵਾਲਾ ਹੈ | ਆਨੰਦ ਮੈਰਿਜ ਐਕਟ ਅਧੀਨ ਰਜਿਸਟਰੇਸ਼ਨ ਸੁਨਿਸ਼ਚਿਤ ਹੋਣ ਤੋਂ ਬਾਅਦ ਆਉਣ ਵਾਲੀਆਂ ਪੀੜ੍ਹੀਆਂ ਨੂੰ ਕਾਨੂੰਨੀ ਸੁਰੱਖਿਆ ਅਤੇ ਪਹਿਚਾਣ ਦੋਵੇਂ ਪ੍ਰਾਪਤ ਹੋਣਗੇ | ਇਸ ਕਦਮ ਦੇ ਨਾਲ ਪੂਰੀ ਦੁਨੀਆਂ ਵਿੱਚ ਸੰਦੇਸ਼ ਗਿਆ ਹੈ, ਕਿ ਭਾਰਤ ਵਿਭਿੰਨਤਾਵਾਂ ਦਾ ਸਨਮਾਨ ਕਰਦੇ ਹੋਏ ਏਕਤਾ, ਸਮਾਨਤਾ ਅਤੇ ਨਿਆ ਦੇ ਮਾਰਗ ਉੱਪਰ ਅੱਗੇ ਵਧ ਰਿਹਾ ਹੈ | ਇਸ ਸਭ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਭਾਜਪਾ ਸਰਕਾਰ ਵਧਾਈ ਦੀ ਪਾਤਰ ਹੈ |

ਪਿਛਲੀ ਖ਼ਬਰ ਬੰਗਾ ਜ਼ੋਨ ਪੱਧਰੀ ਸਕੂਲ ਖੇਡਾਂ ਦੌਰਾਨ ਗੱਤਕਾ ਖਿਡਾਰੀਆਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਪ੍ਰਸ਼ਾਸਨ ਨੇ ਪਿੰਡ ਝੱਲ ਅਤੇ ਬਨਭੌਰਾ ਕਿਸਾਨਾਂ ਨਾਲ ਕੀਤੀਆਂ ਨੁੱਕੜ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।