08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

56 ਕਿੱਲੋ ਭੁੱਕੀ ਸਮੇਤ ਕਾਬੂ

ਅਜੀਤ ਡੈਸਕ 23-09-2025
ਦਿੜ੍ਹਬਾ ਮੰਡੀ, ਸੁਨਾਮ, 22 ਸਤੰਬਰ (ਛਾਜਲੀ, ਭੁੱਲਰ, ਧਾਲੀਵਾਲ) - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦਿੜ੍ਹਬਾ ਪੁਲਿਸ ਨੇ ਇੱਕ ਵਿਅਕਤੀ ਨੂੰ 56 ਕਿੱਲੋ ਭੁੱਕੀ ਸਮੇਤ ਨਾਕੇ 'ਤੇ ਫੜਨ ਦਾ ਦਾਅਵਾ ਕੀਤਾ ਹੈ | ਪੁਲਿਸ ਥਾਣਾ ਦਿੜ੍ਹਬਾ ਦੇ ਮੁੱਖ ਅਫ਼ਸਰ ਕਮਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਚੌਂਕੀ ਕੌਹਰੀਆਂ ਦੇ ਇੰਚਾਰਜ ਮਿੱਠੂ ਰਾਮ ਨੇ ਸਮੇਤ ਪੁਲਿਸ ਪਾਰਟੀ ਪਿੰਡ ਕਾਕੂਵਾਲਾ ਵਿਖੇ ਰਾਸ਼ਟਰੀ ਰਾਜ ਮਾਰਗ 'ਤੇ ਨਾਕਾ ਲਗਾਇਆ ਹੋਇਆ ਸੀ | ਪਾਤੜਾਂ ਵਲੋਂ ਇੱਕ ਕੈਂਟਰ ਨੂੰ ਰੋਕਿਆ | ਕੈਂਟਰ ਦੀ ਤਲਾਸ਼ੀ ਦੌਰਾਨ 56 ਕਿੱਲੋ ਭੁੱਕੀ ਬਰਾਮਦ ਹੋਈ | ਪੁਲਿਸ ਨੇ ਕੈਂਟਰ ਦੇ ਡਰਾਈਵਰ ਕੁਲਵੰਤ ਸਿੰਘ ਵਾਸੀ ਸਮੂਰਾਂ ਨੂੰ ਮੌਕੇ 'ਤੇ ਹੀ ਗਿ੍ਫ਼ਤਾਰ ਕਰ ਲਿਆ | ਪੁਲਿਸ ਥਾਣਾ ਦਿੜ੍ਹਬਾ ਵਿਖੇ ਕੁਲਵੰਤ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਧੂਰੀ ਪੁਲਿਸ ਵਲੋਂ ਗੈਰ ਕਾਨੂੰਨੀ ਤਰੀਕੇ ਨਾਲ ਤਿਆਰ ਕੀਤੇ ਜਾ ਰਹੇ ਛੋਟੇ ਪਟਾਕਿਆਂ ਦੇ ਕਾਰੋਬਾਰ ਦਾ ਪਰਦਾਫਾਸ਼-ਦੋਸ਼ੀ ਕਾ... ਅਗਲੀ ਖ਼ਬਰ ਰਾਈਸ ਮਿੱਲਰਜ਼ ਅਤੇ ਆੜ੍ਹਤੀਆਂ ਦਰਮਿਆਨ ਵਿਵਾਦ ਖ਼ਤਮ ਹੋਣ ਤੇ ਬਾਅਦ ਸ਼ੁਰੂ ਹੋਈ ਬਾਸਮਤੀ ਦੀ ਬੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।