07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਕੇਂਦਰ ਸਰਕਾਰ ਹੜ੍ਹ ਪੀੜਤਾਂ ਦੀ ਤੁਰੰਤ ਬਾਂਹ ਫੜੇ - ਢੀਂਡਸਾ

ਗੱਲਬਾਤ ਕਰਦੇ ਹੋਏ ਪਰਮਿੰਦਰ ਸਿੰਘ ਢੀਂਡਸਾ | ਤਸਵੀਰ: ਭੁੱਲਰ<br/> 23-09-2025

ਸੁਨਾਮ ਊਧਮ ਸਿੰਘ ਵਾਲਾ, 22 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸਾਬਕਾ ਵਿੱਤ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪੰਜਾਬ 'ਚ ਹੜ੍ਹ ਪੀੜਤਾਂ ਦੀ ਬਾਂਹ ਫੜੇ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਵੇ | ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕੁਦਰਤੀ ਆਫ਼ਤਾਂ ਰਾਹਤ ਫ਼ੰਡ ਕਿੱਥੇ ਹੈ, ਸਪਸ਼ਟ ਨਹੀਂ ਕਰ ਰਹੀ ਅਜਿਹਾ ਵਰਤਾਰਾ ਸਰਕਾਰ ਦੀ ਨਾਅਹਿਲੀਅਤ ਸਿੱਧ ਕਰਦਾ ਹੈ | ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ 'ਚ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਹੈ | ਇਸੇ ਕਾਰਨ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦੀ ਤੁਰੰਤ ਲੋੜ ਹੈ | ਕੇਂਦਰ ਸਰਕਾਰ ਕਹਿ ਰਹੀ ਹੈ ਕਿ ਉਨ੍ਹਾਂ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਫ਼ੰਡ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਇਸ ਤੋਂ ਮੁੱਕਰ ਰਹੀ ਹੈ | ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਜੇਕਰ ਕੇਂਦਰ ਸਰਕਾਰ ਨੇ ਪੰਜਾਬ ਦੀ ਬਾਂਹ ਨਾ ਫੜੀ ਤਾਂ ਇਸ ਲਈ ਕੇਂਦਰ ਸਰਕਾਰ ਵੀ ਜ਼ਿੰਮੇਵਾਰ ਹੋਵੇਗੀ | ਉਨ੍ਹਾਂ ਕੇਂਦਰ ਵਲੋਂ ਐਲਾਨ ਕੀਤੇ 16 ਸੌ ਕਰੋੜ ਰੁਪਏ ਨੂੰ ਨਾਕਾਫ਼ੀ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਚਾਇਤਾਂ ਤੋਂ ਫ਼ੰਡ ਇਕੱਠੇ ਕੀਤੇ ਜਾ ਰਹੇ ਹਨ, ਪੰਚਾਇਤਾਂ ਦਾ ਪੈਸਾ ਪਿੰਡਾਂ ਵਿਚ ਹੀ ਖ਼ਰਚ ਕੀਤਾ ਜਾਂਦਾ ਹੈ, ਸਰਕਾਰ ਨੂੰ ਭੇਜਣ ਦੀ ਕੋਈ ਤੁੱਕ ਹੀ ਨਹੀਂ ਬਣਦੀ | ਉਨ੍ਹਾਂ ਕਿਹਾ ਕਿ ਸੁਨਾਮ ਸ਼ਹਿਰ ਦੇ ਵਿਚ ਬਿਮਾਰੀ ਫੈਲ ਰਹੀ ਹੈ ਉਸ ਨੂੰ ਰੋਕਣ ਲਈ ਸਰਕਾਰ ਨੂੰ ਤੁਰੰਤ ਢੁਕਵੇਂ ਪ੍ਰਬੰਧ ਦੀ ਲੋੜ ਹੈ | ਲੋਕ ਚਿਕਨਗੁਨੀਆ ਅਤੇ ਵਾਇਰਲ ਬੁਖ਼ਾਰ ਦੀ ਚਪੇਟ 'ਚ ਆ ਚੁੱਕੇ ਹਨ | ਸਰਕਾਰ ਨੂੰ ਸਫ਼ਾਈ ਅਤੇ ਇਲਾਜ ਦੇ ਲਈ ਤੁਰੰਤ ਇੰਤਜ਼ਾਮ ਕਰਨੇ ਚਾਹੀਦੇ ਹਨ | ਇਸ ਮੌਕੇ ਸਤਿਗੁਰ ਸਿੰਘ ਨਮੋਲ, ਡਾਕਟਰ ਰੂਪ ਸਿੰਘ ਸ਼ੇਰੋਂ, ਪਿ੍ਤਪਾਲ ਸਿੰਘ ਕਾਲਾ, ਗੁਰਚਰਨ ਸਿੰਘ ਧਾਲੀਵਾਲ, ਰਵਿੰਦਰ ਗੋਰਖਾ ਅਤੇ ਬਰਿੰਦਰ ਪਾਲ ਸਿੰਘ ਟੀਟੂ ਆਦਿ ਸਨ |

ਪਿਛਲੀ ਖ਼ਬਰ ਤਿੰਨ ਸੰਪਰਕ ਸੜਕਾਂ ਦੇ ਨਵ-ਨਿਰਮਾਣ ਲਈ ਪ੍ਰਸ਼ਾਸਨਿਕ ਮਨਜ਼ੂਰੀ ਮਿਲੀ ਅਗਲੀ ਖ਼ਬਰ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀ ਅਣਗਹਿਲੀ ਕਾਰਨ ਫੈਲੀਆਂ ਬਿਮਾਰੀਆਂ - ਵਿਨਰਜੀਤ ਗੋਲਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।