07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸੰਯੁਕਤ ਕਿਸਾਨ ਮੋਰਚਾ ਅਤੇ ਸਹਿਯੋਗੀ ਜਥੇਬੰਦੀਆਂ ਰਲ ਕੇ ਮਨਾਉਣਗੀਆਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ <br/>

ਅਜੀਤ ਡੈਸਕ 23-09-2025
ਲਹਿਰਾਗਾਗਾ, 22 ਸਤੰਬਰ (ਅਸ਼ੋਕ ਗਰਗ) - ਸਥਾਨਕ ਗੁਰਦੁਆਰਾ ਭਗਤ ਧੰਨਾ ਜੀ ਵਿਖੇ ਸੰਯੁਕਤ ਕਿਸਾਨ ਮੋਰਚਾ ਅਤੇ ਸਹਿਯੋਗੀ ਜਥੇਬੰਦੀਆਂ ਦੀ ਮੀਟਿੰਗ ਬਲਵੀਰ ਜਲੂਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੁੱਖ ਤੌਰ ਤੇ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਸਾਂਝੇ ਤੌਰ 'ਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ | ਜਾਣਕਾਰੀ ਦਿੰਦਿਆਂ ਬਲਵੀਰ ਜਲੂਰ ਨੇ ਦੱਸਿਆ ਹੈ ਕਿ ਸ਼ਹੀਦ ਭਗਤ ਸਿੰਘ ਅੱਜ ਦੇ ਸਮੇਂ ਦੀਆਂ ਚੁਨੌਤੀਆਂ ਨੂੰ ਸੰਬੋਧਿਤ ਹੋਣ ਲਈ ਸਭ ਤੋਂ ਵੱਧ ਰਾਹ ਦਸੇਰਾ ਅਤੇ ਇਨਕਲਾਬੀ ਵਿਚਾਰਧਾਰਾ ਵਾਲਾ ਸੂਝਵਾਨ ਨੌਜਵਾਨ ਹੈ ਜਿਸ ਨੇ ਆਉਣ ਵਾਲੇ ਸਮੇਂ ਦੀਆਂ ਹਾਲਤਾਂ ਦੀ ਪਹਿਲਾਂ ਹੀ ਨਿਸ਼ਾਨਦੇਹੀ ਕਰ ਦਿੱਤੀ ਸੀ ਕਿ ਆਜ਼ਾਦੀ ਤੋਂ ਬਾਅਦ ਵੀ ਸਾਡੇ ਦੇਸ਼ ਦੇ ਕਿਰਤੀ ਲੋਕਾਂ ਦੀ ਲੁੱਟ ਖਸੁੱਟ ਖ਼ਤਮ ਨਹੀਂ ਹੋਵੇਗੀ ਅਤੇ ਵਿਦੇਸ਼ੀ ਹੁਕਮਰਾਨਾਂ ਦੀ ਥਾਂ ਦੇਸ਼ ਦੀਆਂ ਸਰਮਾਏਦਾਰ ਜਮਾਤਾਂ ਸਹੀ ਅਰਥਾਂ ਵਿਚ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਹੱਲ ਨਹੀਂ ਕਰ ਸਕਣਗੀਆਂ | ਇੱਕ ਫ਼ੈਸਲੇ ਮੁਤਾਬਿਕ 28 ਸਤੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਭਗਤ ਧੰਨਾ ਜੀ ਵਿਖੇ ਸੰਯੁਕਤ ਕਿਸਾਨ ਮੋਰਚਾ ਅਤੇ ਸਹਿਯੋਗੀ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਜਾਵੇਗਾ | ਇਸ ਸੰਬੰਧੀ ਵਰਕਰਾਂ ਅਤੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਹਰਵਿੰਦਰ ਸਿੰਘ ਲਦਾਲ, ਜੰਟਾ ਸਿੰਘ ਲਦਾਲ, ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਦੇ ਜਸਬੀਰ ਸਿੰਘ ਮੈਦੇਵਾਸ, ਲਾਭ ਸਿੰਘ ਗੁਰਨੇ, ਪ੍ਰਗਟ ਸਿੰਘ ਚੋਟੀਆਂ, ਲੋਕ ਚੇਤਨਾ ਮੰਚ ਦੇ ਲਛਮਣ ਅਲੀਸ਼ੇਰ ਅਤੇ ਜਗਦੀਸ਼ ਪਾਪੜਾ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਭੁਟਾਲ ਤੋਂ ਇਲਾਵਾ ਓਮ ਪ੍ਰਕਾਸ਼ ਓਮੀ ਅਤੇ ਨਰਿੰਦਰ ਕੁਮਾਰ ਹਾਜ਼ਰ ਸਨ |

ਪਿਛਲੀ ਖ਼ਬਰ ਗ਼ਦਰੀ ਬੀਬੀ ਗੁਲਾਬ ਕੌਰ ਬਖਸ਼ੀਵਾਲਾ ਦੀ 100 ਸਾਲਾ ਬਰਸੀ ਨੂੰ ਸਮਰਪਿਤ ਸਾਹਿਤਕ ਇਕੱਤਰਤਾ <br/> ਅਗਲੀ ਖ਼ਬਰ ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਮਨਾਏਗਾ ਵਿਸ਼ਵ ਪੰਜਾਬੀ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।