06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਅਮਰਗੜ੍ਹ ਤੇ ਮਲੇਰਕੋਟਲਾ 'ਚ ਵੱਖ-ਵੱਖ ਨਿਯੁਕਤੀਆਂ

ਅਜੀਤ ਡੈਸਕ 23-09-2025
ਅਮਰਗੜ੍ਹ, 22 ਸਤੰਬਰ (ਜਤਿੰਦਰ ਮੰਨਵੀ) - ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਅਮਰਗੜ੍ਹ ਅਤੇ ਮਲੇਰਕੋਟਲਾ 'ਚ ਵੱਖ-ਵੱਖ ਨਿਯੁਕਤੀਆਂ ਕੀਤੀਆਂ ਗਈਆਂ ਹਨ | ਪਾਰਟੀ ਦੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਹਰਦੀਪ ਸਿੰਘ ਨਾਰੀਕੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯਾਦਵਿੰਦਰ ਸਿੰਘ ਨੂੰ ਜ਼ਿਲ੍ਹਾ ਮਲੇਰਕੋਟਲਾ ਦਾ ਜਨਰਲ ਸਕੱਤਰ, ਗੁਲਜੀਤ ਸਿੰਘ ਨੂੰ ਹਲਕਾ ਅਮਰਗੜ੍ਹ ਦਾ ਜਨਰਲ ਸਕੱਤਰ, ਸੁਖਦੇਵ ਸਿੰਘ ਸੇਹਕੇ ਨੂੰ ਕਿਸਾਨ ਵਿੰਗ ਦਾ ਜ਼ਿਲ੍ਹਾ ਪ੍ਰਧਾਨ, ਮਾਸਟਰ ਸ਼ਾਮ ਸਿੰਘ ਨੂੰ ਅਮਰਗੜ੍ਹ ਦਾ ਸ਼ਹਿਰੀ ਪ੍ਰਧਾਨ ਅਤੇ ਸਾਮੀ ਖਾਨ ਨੂੰ ਮੁਸਲਿਮ ਵਿੰਗ ਦਾ ਜ਼ੋਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਜਨਰਲ ਸਕੱਤਰ ਪੰਜਾਬ ਮਾ. ਕਰਨੈਲ ਸਿੰਘ ਨਾਰੀਕੇ, ਮਨਿੰਦਰ ਸਿੰਘ ਗੁਆਰਾ, ਬਲਵਿੰਦਰ ਸਿੰਘ ਭੁਰਥਲਾ ਮੰਡੇਰ ਜ਼ਿਲ੍ਹਾ ਜਨਰਲ ਸਕੱਤਰ ਮਲੇਰਕੋਟਲਾ, ਸਾਬਕਾ ਸਰਪੰਚ ਪਰਮਜੀਤ ਸਿੰਘ ਸਲਾਰ ਪ੍ਰਧਾਨ ਕਿਸਾਨ ਵਿੰਗ ਜ਼ਿਲ੍ਹਾ ਮਲੇਰਕੋਟਲਾ, ਹਰਦੀਪ ਸਿੰਘ ਬੁਰਜ, ਜਸਪ੍ਰੀਤ ਸਿੰਘ ਉੱਭੀ ਸ਼ਹਿਰੀ ਪ੍ਰਧਾਨ ਅਹਿਮਦਗੜ੍ਹ, ਬਲਵੀਰ ਸਿੰਘ ਕੈਂਥ ਬਲਾਕ ਪ੍ਰਧਾਨ ਅਹਿਮਦਗੜ੍ਹ, ਪਲਵਿੰਦਰ ਸਿੰਘ ਮੀਡੀਆ ਇੰਚਾਰਜ, ਹਰਦੇਵ ਸਿੰਘ ਪੱਪੂ ਜ਼ਿਲ੍ਹਾ ਪ੍ਰਧਾਨ ਮਲੇਰਕੋਟਲਾ ਅਤੇ ਕਿਰਨਦੀਪ ਕੌਰ ਬੜਿੰਗ ਸਮੇਤ ਵੱਖ-ਵੱਖ ਸੀਨੀਅਰ ਆਗੂਆਂ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ | ਉਧਰ ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਜਥੇਬੰਦਕ ਸਕੱਤਰ ਗੋਬਿੰਦ ਸਿੰਘ ਸੰਧੂ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਆਖਿਆ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸਿਦਕ ਨਾਲ ਨਿਭਾਉਣਗੇ |
ਪਿਛਲੀ ਖ਼ਬਰ ਨੌਜਵਾਨ ਨਸ਼ਿਆਂ ਤੇ ਨਸ਼ਾ ਤਸਕਰਾਂ ਵਿਰੁੱਧ ਚਟਾਨ ਬਣ ਕੇ ਖੜ੍ਹਨ - ਐਸ.ਐਚ.ਓ. ਸੱਭਰਵਾਲ ਅਗਲੀ ਖ਼ਬਰ ਗ਼ਦਰੀ ਬੀਬੀ ਗੁਲਾਬ ਕੌਰ ਬਖਸ਼ੀਵਾਲਾ ਦੀ 100 ਸਾਲਾ ਬਰਸੀ ਨੂੰ ਸਮਰਪਿਤ ਸਾਹਿਤਕ ਇਕੱਤਰਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।