06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਨੌਜਵਾਨ ਨਸ਼ਿਆਂ ਤੇ ਨਸ਼ਾ ਤਸਕਰਾਂ ਵਿਰੁੱਧ ਚਟਾਨ ਬਣ ਕੇ ਖੜ੍ਹਨ - ਐਸ.ਐਚ.ਓ. ਸੱਭਰਵਾਲ

ਅਜੀਤ ਡੈਸਕ 23-09-2025
ਮੂਨਕ, 22 ਸਤੰਬਰ (ਵਰਿੰਦਰ ਭਾਰਦਵਾਜ) - ਜ਼ਿਲ੍ਹਾ ਪੁਲਿਸ ਮੁਖੀ ਵਲੋ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਤੇਜ਼ ਕਰਦਿਆਂ ਪੁਲਿਸ ਵਲੋ ਭਗਵਾਨ ਸ਼੍ਰੀ ਵਾਲਮੀਕੀ ਪਾਰਕ ਵਿਚ ਨਸ਼ਿਆਂ ਦੀ ਰੋਕਥਾਮ ਸਬੰਧੀ ਇੱਕ ਜਾਗਰੂਕਤਾ ਮੀਟਿੰਗ ਰੱਖੀ ਗਈ, ਜਿਸ ਵਿਚ ਇੰਸਪੈਕਟਰ ਸੌਰਭ ਸੱਭਰਵਾਲ ਐਸ.ਐੱਚ.ਓ. ਮੂਨਕ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਮੁਹੱਲੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ | ਇਸ ਮੌਕੇ ਸੌਰਭ ਸੱਭਰਵਾ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਰ ਕੋਈ ਵੀ ਬਾਹਰੀ ਵਿਅਕਤੀ ਸ਼ਹਿਰ ਵਿਚ ਨਸ਼ਾ ਵੇਚਣ ਆਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਮੂਨਕ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਆਪਣੇ ਸ਼ਹਿਰ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ | ਜੇ ਕੋਈ ਨਸ਼ਿਆਂ ਦਾ ਆਦੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਸ ਦਾ ਨਸ਼ਾ ਛੜਾਓ ਕੇਂਦਰ ਵਿਖੇ ਸਰਕਾਰੀ ਖ਼ਰਚੇ ਤੇ ਮੁਫ਼ਤ ਇਲਾਜ ਕਰਵਾਇਆ ਜਾਵੇਗਾ | ਨਗਰ ਪੰਚਾਇਤ ਦੇ ਐਮ ਸੀ ਰਾਜੇਸ਼ ਕੁਮਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਇੱਕਜੁੱਟ ਹੋ ਕੇ ਮੂਹਰੇ ਆਉਣ ਤੇ ਬੱਚਿਆਂ ਨੂੰ ਪੜ੍ਹ ਲਿਖ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਪੂਰੇ ਮਹੱਲਾ ਨਿਵਾਸੀਆਂ ਵਲੋਂ ਇਸ ਮੀਟਿੰਗ ਦਾ ਭਰਮਾ ਹੁੰਗਾਰਾ ਮਿਲਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਸੁਭਾਸ਼, ਨਰੇਸ਼ ਕੁਮਾਰ, ਆਤਮਾ ਰਾਮ, ਮਾਈ ਬਖ਼ਸ਼, ਸਨੀ ਕੁਮਾਰ, ਜੀਵਨ ਕੁਮਾਰ, ਵਕੀਲ, ਸੁਭਾਸ਼ ਕੁਮਾਰ ਪੀਟਰ, ਰਣਧੀਰ ਸਿੰਘ, ਸੁਭਾਸ਼ ਕੁਮਾਰ, ਕਾਕਾ ਰਾਮ, ਨਿਵਾਸ, ਕੀਲੂ ਰਾਮ ਅਤੇ ਹੋਰ ਵਾਲਮੀਕਿ ਨਗਰ ਦੇ ਮੁਹੱਲਾ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਮੁਫ਼ਤ ਹੋਮਿਓਪੈਥਿਕ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਅਮਰਗੜ੍ਹ ਤੇ ਮਲੇਰਕੋਟਲਾ 'ਚ ਵੱਖ-ਵੱਖ ਨਿਯੁਕਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।