06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਕੌਮੀ ਸ਼ੂਟਿੰਗ ਖਿਡਾਰੀ ਪਰਾਕਰਮ ਸਿੰਘ ਕਾਕੂ ਵਲੋਂ ਸਿਵਲ ਹਸਪਤਾਲ ਨੂੰ ਵੀਲ੍ਹਚੇਅਰਾਂ ਭੇਂਟ <br/>

ਅਜੀਤ ਡੈਸਕ 23-09-2025
ਸੰਗਰੂਰ, 22 ਸਤੰਬਰ (ਦਮਨਜੀਤ ਸਿੰਘ) - ਸੰਗਰੂਰ ਦੇ ਮਸ਼ਹੂਰ ਸਮਾਜ ਸੇਵੀ ਅਤੇ ਕੌਮੀ ਪੱਧਰ ਦੇ ਸ਼ੂਟਿੰਗ ਖਿਡਾਰੀ ਪਰਾਕਰਮ ਸਿੰਘ ਕਾਕੂ ਵੱਲੋਂ ਸਿਵਲ ਹਸਪਤਾਲ ਸੰਗਰੂਰ ਵਿਖੇ ਮਰੀਜ਼ਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦਿਆਂ 2 ਵੀਲ੍ਹਚੇਅਰਾਂ ਐਸ.ਐਮ.ਓ. ਡਾ. ਵਿਨੋਦ ਕੁਮਾਰ ਨੂੰ ਸੌਂਪੀਆਂ ਗਈਆਂ | ਉਨ੍ਹਾਂ ਕਿਹਾ ਕਿ ਸਮਾਜ ਸੇਵਾ ਅਤੇ ਜ਼ਰੂਰਤਮੰਦਾਂ ਦੀ ਮਦਦ ਕਰਨਾ ਉਨ੍ਹਾਂ ਦਾ ਸਭ ਤੋਂ ਵੱਡਾ ਸੁਪਨਾ ਹੈ ਅਤੇ ਉਨ੍ਹਾਂ ਨੂੰ ਇਸ ਨਾਲ ਬਹੁਤ ਸਕੂਨ ਮਿਲਦਾ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਹ 100 ਚਾਦਰਾਂ ਵੀ ਸਿਵਲ ਹਸਪਤਾਲ ਸੰਗਰੂਰ ਨੂੰ ਭੇਂਟ ਕਰ ਚੁੱਕੇ ਹਨ | ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਸਮਾਜ ਸੇਵਾ ਲਈ ਅੱਗੇ ਆਉਣ ਅਤੇ ਆਪਣਾ ਬਣਦਾ ਹਿੱਸਾ ਪਾਉਣ ਤਾਂ ਇੱਕ ਖ਼ੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਬਹੁਤ ਵੱਡੀ ਭੂਮਿਕਾ ਨਿਭਾਈ ਜਾ ਸਕਦੀ ਹੈ | ਐਸ. ਐਮ. ਓ. ਡਾ. ਵਿਨੋਦ ਨੇ ਇਸ ਕਾਰਜ ਲਈ ਪਰਾਕਰਮ ਸਿੰਘ ਕਾਕੂ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੋਰਨਾਂ ਨੌਜਵਾਨਾਂ ਨੂੰ ਵੀ ਅਜਿਹੇ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ |

ਪਿਛਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ•ਬਾ ਹਲਕੇ ਦੀਆਂ ਪੰਚਾਇਤਾਂ ਨੂੰ 5 ਕਰੋੜ 18 ਲੱਖ ਰੁਪਏ ਦੇ ਚੈੱਕ ਵੰਡੇ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲਿਆਂ ਵਿਚ ਚੰਗਾਲ ਸਕੂਲ ਦੇ ਖਿਡਾਰੀਆਂ ਨੇ ਮਾਰੀ ਬਾਜੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।