ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਸੁਨਾਮ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 15 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਰੋਜ਼ ਗਾਰਡਨ ਨੇੜੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਰੇਲਵੇ ਲਾਈਨ ਦੀ ਕੱਚੀ ਪਟੜੀ ਮਾਇਆ ਗਾਰਡਨ ਤੋਂ ਪੁਲ ਸੂਆ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਜਿੰਨਾ ਕੋਲੋਂ 15 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ | ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਸੁਨਾਮ ਦੇ ਮਹਿਕ ਸਿੰਘ ਅਤੇ ਇਸ ਨੂੰ ਬਾਹਰੋਂ ਹੈਰੋਇਨ ਲਿਆ ਕੇ ਸਪਲਾਈ ਕਰਨ ਵਾਲੇ ਸੁਨਾਮ ਦੇ ਹੀ ਪਵਨ ਕੁਮਾਰ ਵਜੋਂ ਹੋਈ | ਪੁਲਿਸ ਵਲੋਂ ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |