22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਐਲਾਨੇ ਸਮੇਂ 'ਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇ ਕੇ ਪੰਜਾਬ ਸਰਕਾਰ ਨੇ ਕਾਇਮ ਕੀਤੀ ਮਿਸਾਲ-ਅਮਨ ਅਰੋੜਾ

ਅਜੀਤ ਡੈਸਕ 17-10-2025
ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਸਰਕਾਰ ਵਲੋਂ ਕੀਤੇ ਗਏ ਐਲਾਨ ਮੁਤਾਬਕ ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰ ਕੇ ਮਿਸਾਲ ਕਾਇਮ ਕੀਤੀ ਹੈ | ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਕਿਸੇ ਕੁਦਰਤੀ ਕਰੋਪੀ ਦਾ ਮੁਆਵਜ਼ਾ ਐਨੇ ਘੱਟ ਸਮੇਂ ਵਿਚ ਦਿੱਤਾ ਹੋਵੇ | ਇਹ ਗੱਲ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਅਮਨ ਅਰੋੜਾ ਨੇ ਅੱਜ ਇੱਥੇ ਆਪਣੇ ਰਿਹਾਇਸ਼ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਦੇ ਭਾਰੀ ਬਰਸਾਤ/ ਹੜ੍ਹਾਂ ਨਾਲ ਪ੍ਰਭਾਵਿਤ ਹੋਏ 9 ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪਣ ਮੌਕੇ ਕੀਤਾ | ਇਨਾਂ ਪੀੜਤਾਂ ਵਿਚ ਅਨੋਖਾ ਸਿੰਘ ਸੁਨਾਮ ਏ, ਅਕਾਲਗੜ੍ਹ ਤੋਂ ਸੁਖਵਿੰਦਰ ਸਿੰਘ ਤੇ ਪਰਮਜੀਤ ਸਿੰਘ, ਝਾੜੋਂ ਤੋਂ ਸਤਗੁਰ ਸਿੰਘ, ਚਮਕੌਰ ਸਿੰਘ, ਲਾਭ ਸਿੰਘ, ਸਰਬਜੀਤ ਸਿੰਘ, ਕੋਟੜਾ ਅਮਰੂ ਤੋਂ ਗੁਰਮੇਲ ਸਿੰਘ ਅਤੇ ਮਹਿੰਦਰ ਸਿੰਘ ਸ਼ਾਮਲ ਹਨ | ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ, ਜਿਸ ਵਿੱਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜਤਾਂ ਨੂੰ 3.50 ਕਰੋੜ ਰੁਪਏ ਵੰਡੇ ਜਾਣਗੇ | ਮੁੱਖ ਮੰਤਰੀ ਪੰਜਾਬ ਨੇ ਬੀਤੇ ਦਿਨੀਂ ਅਜਨਾਲਾ ਵਿਚ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ | ਭਾਰੀ ਮੀਂਹ ਅਤੇ ਹੜ੍ਹ ਕਾਰਨ ਸੂਬੇ ਭਰ ਵਿਚ ਵੱਡੀ ਪੱਧਰ ਉੱਤੇ ਫ਼ਸਲਾਂ ਖ਼ਰਾਬ ਹੋ ਗਈਆਂ ਸਨ | ਕਈ ਲੋਕਾਂ ਦੇ ਘਰ ਅਤੇ ਹੋਰ ਇਮਾਰਤਾਂ ਢਹਿ ਗਈਆਂ ਸਨ | ਹਰੇਕ ਪ੍ਰਭਾਵਿਤ ਪਰਿਵਾਰ ਨੂੰ ਹੋਏ ਨੁਕਸਾਨ ਦੀ ਪੜਤਾਲ ਉਪਰੰਤ ਰਾਹਤ ਰਾਸ਼ੀ ਦਿੱਤੀ ਜਾਵੇਗੀ | ਇਹ ਵੀ ਪਹਿਲੀ ਵਾਰ ਹੈ ਕਿ ਨੁਕਸਾਨੇ ਗਏ ਹਰੇਕ ਘਰ ਨੂੰ 40 ਹਜ਼ਾਰ ਰੁਪਏ ਅਤੇ ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮਿਲਣਗੇ | ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਸਹਿਯੋਗ ਨਾਲ ਪੂਰੀ ਤਾਕਤ ਲਾ ਕੇ ਹੜ੍ਹਾਂ ਦਾ ਮੁਕਾਬਲਾ ਕੀਤਾ ਹੈ | ਜੇਕਰ ਸਮੇਂ ਸਿਰ ਬਚਾਅ ਅਤੇ ਰਾਹਤ ਕਾਰਜ ਨਾ ਸ਼ੁਰੂ ਕੀਤੇ ਜਾਂਦੇ ਤਾਂ ਨੁਕਸਾਨ ਬਹੁਤ ਜ਼ਿਆਦਾ ਹੋਣਾ ਸੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਹਾਲ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ | ਇਸ ਮੌਕੇ ਐਸ.ਡੀ.ਐਮ. ਪ੍ਰਮੋਦ ਸਿੰਗਲਾ, ਤਹਿਸੀਲਦਾਰ ਰਾਜਵਿੰਦਰ ਕੌਰ, ਪਟਵਾਰੀ ਪੱਲਵੀ, ਹਰਦੀਪ, ਗੁਰਜਿੰਦਰ, ਵਰਿੰਦਰ ਕਾਨੰਗੋ, ਜਗਸੀਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹਿਰ ਵਿਚ ਸਫ਼ਾਈ ਵਿਵਸਥਾ ਦੀ ਘਾਟ ਕਾਰਨ ਫੈਲ ਰਹੀਆਂ ਬਿਮਾਰੀਆਂ ਦੇ ਮੱਦੇਨਜ਼ਰ ਕਾਂਗਰਸ ਦਾ ਵਫ਼ਦ ਅਧਿਕਾਰੀ ਨੂੰ ਮਿਲਿਆ ਅਗਲੀ ਖ਼ਬਰ ਸੱਤ ਸਾਲ ਪਹਿਲਾਂ ਸੜਕ ਹਾਦਸੇ 'ਚ ਵਿਦਿਆਰਥੀ ਦੀ ਹੋਈ ਮੌਤ ਦੇ ਦੋਸ਼ਾਂ 'ਚੋਂ ਸਕੂਲ ਬੱਸ ਦਾ ਕੰਡਕਟਰ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।