ਧੂਰੀ, 16 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਧੂਰੀ ਦੇ ਮਾਨਵਾਲਾ ਫਾਟਕ 'ਤੇ ਅੰਡਰ ਬਿ੍ਜ ਬਣਨ ਦੀ ਸ਼ੁਰੂਆਤ ਦਾ ਸਵਾਗਤ ਕਰਦਿਆਂ ਪਿੰਡ ਧੂਰਾ ਦੇ ਸਰਪੰਚ ਦਵਿੰਦਰ ਸਿੰਘ ਧੂਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਡਰ ਬਿ੍ਜ ਬਣਨ ਨਾਲ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਬਹੁਤ ਵੱਡਾ ਫ਼ਾਇਦਾ ਹੋਵੇਗਾ ਅਤੇ ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਦੀ ਮੰਗ ਪੂਰੀ ਹੋਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕੇ ਦਾ ਸਰਬਪੱਖੀ ਵਿਕਾਸ ਹੋ ਰਿਹਾ ਹੈ ਅਤੇ ਹਲਕੇ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ | ਇਸ ਮੌਕੇ ਭਗਵਾਨ ਸਿੰਘ ਸਰਪੰਚ ਭਲਵਾਨ ਅਤੇ ਹੋਰ ਵੀ ਹਾਜ਼ਰ ਸਨ |