21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਜ਼ਿਲ੍ਹਾ ਮਲੇਰਕੋਟਲਾ ਦੇ ਸਿਵਲ ਹਸਪਤਾਲ ਅਤੇ ਸਿਹਤ ਕੇਂਦਰਾਂ ਅੰਦਰ 12 ਨਵੇਂ ਡਾਕਟਰ ਦੇਣਗੇ ਸੇਵਾਵਾਂ ਹਰ ਮਰੀਜ਼ ਤੱਕ ਬਿਹਤਰ ਇਲਾਜ ਪਹੁੰਚਾਉਣਾ ਸਾਡੀ ਨੈਤਿਕ ਜ਼ਿੰਮੇਵਾਰੀ-ਵਿਧਾਇਕ ਡਾਕਟਰ ਰਹਿਮਾਨ

ਅਜੀਤ ਡੈਸਕ 17-10-2025
ਮਲੇਰਕੋਟਲਾ, 16 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੇ ਅਵਾਮ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਹਕੀਕਤ 'ਚ ਤਬਦੀਲ ਕਰਨ ਸਮੇਂ ਵਿਧਾਇਕ ਮਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਦੀਆਂ ਕੋਸ਼ਿਸ਼ਾਂ ਨੂੰ ਬੂਰ ਉਦੋ ਪਿਆ ਜਦੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹੇ ਦੇ ਸਿਵਲ ਹਸਪਤਾਲ ਅਤੇ ਸਿਹਤ ਕੇਂਦਰਾਂ ਵਿਚ 12 ਮਾਹਿਰ ਡਾਕਟਰਾਂ ਦੀ ਨਵੀਂ ਤਾਇਨਾਤੀ ਕਰ ਕੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਦਿੱਤੀ ਗਈ ਹੈ | ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਇਹ ਤਾਇਨਾਤੀ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦਾ ਧੰਨਵਾਦ ਕਰਦਿਆਂ ਦੱਸਿਆ ਕਿ 9 ਮੈਡੀਕਲ ਅਫ਼ਸਰ ਅਤੇ 3 ਮਾਹਿਰ ਡਾਕਟਰਾਂ ਦੀ ਨਿਯੁਕਤੀ ਨਾਲ ਸਿਹਤ ਸਹੂਲਤਾਂ ਵਿਚ ਗੁਣਵੱਤਾ ਅਤੇ ਪਹੁੰਚ ਦੋਵੇਂ ਵਧਣਗੀਆਂ | ਤਾਜ਼ਾ ਤਾਇਨਾਤੀਆਂ ਅਨੁਸਾਰ, ਸਿਵਲ ਹਸਪਤਾਲ ਮਲੇਰਕੋਟਲਾ ਵਿਚ 4 ਡਾਕਟਰ, ਸੀ.ਐੱਚ.ਸੀ. ਅਹਿਮਦਗੜ੍ਹ ਵਿਚ 3 ਡਾਕਟਰ, ਈ.ਐਸ.ਆਈ ਡਿਸਪੈਂਸਰੀ ਮਲੇਰਕੋਟਲਾ ਵਿਚ 1 ਅਤੇ ਈ.ਐਸ.ਆਈ ਡਿਸਪੈਂਸਰੀ ਜਿੱਤਵਾਲ ਕਲਾਂ ਵਿਚ 1 ਮਾਹਿਰ ਡਾਕਟਰ ਤਾਇਨਾਤ ਕੀਤੇ ਗਏ ਹਨ | ਇਸ ਤੋਂ ਇਲਾਵਾ ਸਿਵਲ ਹਸਪਤਾਲ ਮਲੇਰਕੋਟਲਾ ਵਿਚ ਮੈਡੀਸ਼ਨ, ਗਾਇਨੀਕੋਲੋਜੀ ਅਤੇ ਅੱਖਾਂ ਦੇ ਤਿੰਨ ਮਾਹਿਰ ਡਾਕਟਰਾਂ ਦੀ ਤਾਇਨਾਤੀ ਵੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਨਵੇਂ ਡਾਕਟਰਾਂ ਦੀ ਆਮਦ ਨਾਲ ਮਰੀਜ਼ਾਂ ਨੂੰ ਓ.ਪੀ.ਡੀ. ਅਤੇ ਐਮਰਜੈਂਸੀ ਦੋਵੇਂ ਸੇਵਾਵਾਂ ਵਿਚ ਤੁਰੰਤ ਸਹਾਇਤਾ ਮਿਲੇਗੀ | ਇਹ ਕਦਮ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਲੋਕਾਂ ਨੂੰ ਘਰ ਦੇ ਨੇੜੇ ਹੀ ਉੱਚ ਪੱਧਰੀ ਇਲਾਜ ਉਪਲਬਧ ਹੋਵੇਗਾ | ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਹੈ ਕਿ ਹਰ ਵਿਅਕਤੀ ਨੂੰ ਸਿਹਤ ਸੇਵਾਵਾਂ ਆਸਾਨੀ ਨਾਲ ਤੇ ਸਮਾਂ ਰਹਿੰਦੇ ਪ੍ਰਾਪਤ ਹੋਣ | ਇਸ ਲਈ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ, ਤਾਂ ਜੋ ਕਿਸੇ ਵੀ ਨਾਗਰਿਕ ਨੂੰ ਇਲਾਜ ਲਈ ਦਿੱਕਤ ਨਾ ਆਵੇ | ਇਸ ਨਾਲ ਜ਼ਿਲ੍ਹਾ ਮਲੇਰਕੋਟਲਾ ਦੇ ਲੋਕਾਂ ਨੂੰ ਵੱਡਾ ਫ਼ਾਇਦਾ ਹੋਵੇਗਾ |
ਪਿਛਲੀ ਖ਼ਬਰ ਇੰਸਪੈਕਟਰ ਸ਼ੇਰਵਿੰਦਰ ਸਿੰਘ ਵਲੋਂ ਡੀ.ਏ.ਵੀ. ਸਕੂਲ ਦੇ 51ਵੇਂ ਖੇਡ ਮੇਲੇ ਦਾ ਉਦਘਾਟਨ ਅਗਲੀ ਖ਼ਬਰ ਪੰਜ ਸਾਇੰਸ ਅਧਿਆਪਕਾਂ ਨੂੰ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਵਿਖੇ ਟ੍ਰੇਨਿੰਗ ਲਈ ਚੁਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।