ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਧਾਲੀਵਾਲ, ਭੁੱਲਰ) - ਡੀ. ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਨਾਮ ਵਲੋਂ 51ਵਾਂ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਬਰਨਾਲਾ ਇੰਸਪੈਕਟਰ ਸ਼ੇਰਵਿੰਦਰ ਸਿੰਘ ਜਦੋਂ ਕਿ ਡਾ. ਡੌਲੀ ਰਾਏ; ਅਤੇ ਡਾ. ਪੁਰਸ਼ੋਤਮ ਵਸ਼ਿਸ਼ਟ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਸਕੂਲ ਦੇ ਚਾਰੇ ਹਾਊਸਾਂ, ਨੇਵੀ ਅਤੇ ਏਅਰ ਫੋਰਸ ਦੇ ਕੈਡਿਟਾਂ ਨੇ ਮਾਰਚ ਪਾਸਟ ਕੀਤਾ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ | ਇਸ ਸਮੇਂ ਕਬੂਤਰ ਛੱਡ ਕੇ ਖੇਡ ਮੇਲੇ ਦਾ ਉਦਘਾਟਨ ਕੀਤਾ ਗਿਆ | ਮੁੱਖ ਮਹਿਮਾਨ ਇੰਸਪੈਕਟਰ ਸ਼ੇਰਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਗਿਆ ਕਿ ਖੇਡਾਂ ਉਨ੍ਹਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਜ਼ਰੂਰੀ ਹਨ | ਖੇਡਾਂ ਜਿੱਥੇ ਮਾਸਪੇਸ਼ੀਆਂ ਨੂੰ ਮਜ਼ਬੂਤ ਬਣਾਉਂਦੀਆਂ ਹਨ ਉੱਥੇ ਹੀ ਖੂਨ ਸੰਚਾਰ ਅਤੇ ਪਾਚਨ ਕਿਰਿਆ ਨੂੰ ਬਿਹਤਰ ਬਣਾਉਂਦੀਆਂ ਹਨ | ਵਿਸ਼ੇਸ਼ ਮਹਿਮਾਨ ਡਾ ਡੌਲੀ ਰਾਏ ਅਤੇ ਡਾ ਪ੍ਰਸ਼ੋਤਮ ਵਸ਼ਿਸ਼ਟ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਆਪਸੀ ਸਹਿਯੋਗ, ਆਤਮ-ਵਿਸ਼ਵਾਸ, ਸਹਿਣਸ਼ੀਲਤਾ, ਅਨੁਸ਼ਾਸਨ ਅਤੇ ਧੀਰਜ ਨੂੰ ਵਧਾਉਂਦੀਆਂ ਹਨ | ਇਹੀ ਕਾਰਨ ਹੈ ਕਿ ਦੁਨੀਆ ਭਰ ਵਿਚ ਸਿੱਖਿਆ ਪ੍ਰਣਾਲੀਆਂ ਵਿਚ ਖੇਡਾਂ ਨੂੰ ਲਾਜ਼ਮੀ ਬਣਾਇਆ ਗਿਆ ਹੈ | ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ, ਸ਼੍ਰੀ ਅਨਿਰੁੱਧ ਵਸ਼ਿਸ਼ਟ, ਪੀ.ਐਸ. ਕਾਰਕੇ ਦੇ ਡਾਇਰੈਕਟਰ, ਪੀ.ਐਸ. ਧਾਲੀਵਾਲ, ਸਤਿੰਦਰ ਸਿੰਘ ਧਾਲੀਵਾਲ ਅਤੇ ਡਾ. ਅੰਬਰੀਸ਼ ਰਾਏ , ਸਕੂਲ ਪਿ੍ੰਸੀਪਲ, ਵੀ.ਪੀ. ਗੁਪਤਾ ਅਤੇ ਵਾਈਸ ਪਿ੍ੰਸੀਪਲ, ਅੰਤੂ ਗਰਗ ਆਦਿ ਮੌਜੂਦ ਸਨ |