ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ ਬਲਾਕ ਪੱਧਰੀ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਉੱਪਲੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੋ-ਖੋ, ਰੱਸਾ ਕਸੀ ਅਤੇ ਯੋਗਾ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਰਣਜੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਸਕੂਲ ਦੇ 6 ਵਿਦਿਆਰਥੀ ਖੋ-ਖੋ, 4 ਰੱਸਾਕਸ਼ੀ ਅਤੇ ਇੱਕ ਵਿਦਿਆਰਥੀ ਯੋਗਾ 'ਚ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੁਣੇ ਗਏ | ਸਕੂਲ ਪਹੁੰਚਣ 'ਤੇ ਜੇਤੂ ਬੱਚਿਆਂ ਨੂੰ ਸਕੂਲ ਮੁਖੀ ਰਣਜੀਤ ਸਿੰਘ, ਸਮੂਹ ਸਟਾਫ਼, ਐਸ.ਐਮ.ਸੀ. ਕਮੇਟੀ, ਗ੍ਰਾਮ ਪੰਚਾਇਤ ਉਪਲੀ ਵਲੋਂ ਕੀਤਾ ਗਿਆ | ਇਸ ਮੌਕੇ ਸਰਪੰਚ ਜੰਗੀਰ ਸਿੰਘ ਅਤੇ ਹਰਦੀਪ ਸਿੰਘ ਆਦਿ ਮੌਜੂਦ ਸਨ |