21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਬੱਚਿਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 17-10-2025
ਅਹਿਮਦਗੜ੍ਹ, 16 ਅਕਤੂਬਰ (ਰਣਧੀਰ ਸਿੰਘ ਮਹੋਲੀ) - ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਇੰਗਲਿਸ਼ ਮੀਡੀਅਮ ਸਕੂਲ ਵਿਖੇ ਪੱਖੋਵਾਲ ਬਲਾਕ ਦੇ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਕਰਵਾਈਆਂ ਗਈਆਂ | ਸਕੂਲ ਪ੍ਰਬੰਧਕ ਕਮੇਟੀ ਮੈਨੇਜਰ ਰਵਿੰਦਰ ਸਿੰਘ ਰੋਮੀ, ਸੈਕਟਰੀ ਗੁਰਮੀਤ ਸਿੰਘ ਛਪਾਰ ਅਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਸਕੂਲ ਗਰਾਊਾਡ ਵਿਖੇ ਹੋਏ ਅਥਲੈਟਿਕ ਖੇਡ ਮੁਕਾਬਲਿਆਂ ਵਿਚ 12 ਦੇ ਕਰੀਬ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ | ਖੇਡਾਂ ਦਾ ਉਦਘਾਟਨ ਪਿ੍ੰਸੀਪਲ ਰੁਪਿੰਦਰ ਕੌਰ ਅਤੇ ਪਿ੍ੰਸੀਪਲ ਹਰਸਿਮਰਨ ਕੌਰ ਵੱਲੋਂ ਸਾਂਝੇ ਤੌਰ ਤੇ ਕਰਦਿਆਂ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ | ਖ਼ਾਲਸਾ ਇੰਗਲਿਸ਼ ਮੀਡੀਅਮ ਸਕੂਲ ਦੇ ਬੱਚਿਆਂ ਵੱਲੋਂ ਅਥਲੈਟਿਕ ਮੀਟ ਵਿਚ ਭਾਗ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ | ਮੈਨੇਜਰ ਰਵਿੰਦਰ ਸਿੰਘ ਰੋਮੀ ਸੈਕਟਰੀ ਗੁਰਮੀਤ ਸਿੰਘ ਛਪਾਰ ਨੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਇਸ ਪ੍ਰਾਪਤੀ ਲਈ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |ਇਸ ਮੌਕੇ 'ਤੇ ਖ਼ਜ਼ਾਨਚੀ ਡਾ. ਚਰਨਜੀਤ ਸਿੰਘ ਪੰਧੇਰ, ਮੀਤ ਪ੍ਰਧਾਨ ਹਰਦੀਪ ਸਿੰਘ ਬੋੜਹਾਈ, ਮੀਤ ਪ੍ਰਧਾਨ ਕੁਲਵੰਤ ਸਿੰਘ ਮਾਰਕਫੈੱਡ, ਜਗਜੀਤ ਸਿੰਘ ਸਹਾਰਨਮਾਜਰਾ, ਕੁਲਵੰਤ ਸਿੰਘ ਛਪਾਰ, ਬਾਰ ਐਸੋਸੀਏਸ਼ਨ ਪ੍ਰਧਾਨ ਐਡਵੋਕੇਟ ਅਰਵਿੰਦ ਸਿੰਘ ਮਾਵੀ, ਗੁਰਦੀਪ ਸਿੰਘ, ਐਰਿਕ ਬੋਪਾਰਾਏ, ਡੀ ਪੀ ਚਮਕੌਰ ਸਿੰਘ, ਮਨਮੀਤ ਸਿੰਘ ਅਤੇ ਸਕੂਲ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਪਰਦੀਪ ਮਿੱਤਲ ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ 'ਚ ਉੱਪਲੀ ਸਕੂਲ ਦੇ ਬੱਚੇ ਛਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।