21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪਰਦੀਪ ਮਿੱਤਲ ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਅਜੀਤ ਡੈਸਕ 17-10-2025
ਭਵਾਨੀਗੜ੍ਹ, 16 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਰਦੀਪ ਮਿੱਤਲ ਨੂੰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਵੱਲੋਂ ਸੂਬਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਨਾਲ ਸ਼ਹਿਰ ਦੇ ਆੜ੍ਹਤੀਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਗਈ | ਜਾਣਕਾਰੀ ਅਨੁਸਾਰ ਆੜ੍ਹਤੀਆ ਐਸੋਸੀਏਸ਼ਨ ਦੀ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਨੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰਾਂ ਕੀਤੀਆਂ | ਇਸ ਮੌਕੇ 'ਤੇ ਐਸੋਸੀਏਸ਼ਨ ਦਾ ਲੇਖ਼ਾ ਜੋਖ਼ਾ ਦੇਖਦਿਆਂ ਸੂਬਾ ਪ੍ਰਧਾਨ ਰਾਣਾ ਨੇ ਪਰਦੀਪ ਮਿੱਤਲ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਦਾ ਨਿਯੁਕਤੀ ਪੱਤਰ ਦਿੱਤਾ | ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆੜ੍ਹਤੀਆ ਐਸੋਸੀਏਸ਼ਨ ਦਾ ਸੂਬਾ ਪੱਧਰੀ ਟੀਮ ਦਾ ਗਠਨ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹਰ ਸ਼ਹਿਰ ਵਿਚ ਜਾ ਕੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਥਾਨਕ ਐਸੋਸੀਏਸ਼ਨ ਦੇ ਪ੍ਰਧਾਨ ਪਰਦੀਪ ਮਿੱਤਲ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪਰਦੀਪ ਮਿੱਤਲ ਉਨ੍ਹਾਂ ਨਾਲ ਮਿਲ ਦੇ ਸੂਬਾ ਪੱਧਰ 'ਤੇ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨਗੇ | ਇਹ ਮਾਣ ਮਿਲਣ 'ਤੇ ਸਥਾਨਕ ਆੜ੍ਹਤੀਆਂ ਜਿਨ੍ਹਾਂ ਵਿਚ ਸ਼ਮਸ਼ੇਰ ਸਿੰਘ ਤੂਰ ਸੂਬਾ ਸਕੱਤਰ, ਯਤਿੰਦਰ ਮਿੱਤਲ, ਤਰਸੇਮ ਸਿੰਘ ਤੂਰ, ਹਰਬੰਸ ਮਿੱਤਲ, ਵਰਿੰਦਰ ਮਿੱਤਲ, ਮਹੇਸ਼ ਕੁਮਾਰ ਵਰਮਾ ਸਾਬਕਾ ਪ੍ਰਧਾਨ, ਦੇਵਿਸ਼ ਗੋਇਲ, ਮੰਗਤ ਸ਼ਰਮਾਂ, ਈਸ਼ਵਰ ਬਾਂਸਲ, ਅਸ਼ਵਨੀ ਮਿੱਤਲ, ਕੁਲਵੰਤ ਸਿੰਘ ਗਰੇਵਾਲ, ਸੀਤਾ ਰਾਮ ਨੇ ਪਰਦੀਪ ਮਿੱਤਲ ਨੂੰ ਸਨਮਾਨਿਤ ਕੀਤਾ | ਇਸ ਮੌਕੇ 'ਤੇ ਰਾਜਿੰਦਰ ਕੁਮਾਰ ਸੂਬਾ ਜਰਨਲ ਸਕੱਤਰ, ਪਿ੍ਥੀਪਾਲ ਸਿੰਘ ਸੂਬਾ ਸਕੱਤਰ ਅਤੇ ਹੋਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਆਗੂ ਰਣਜੀਤ ਸਿੰਘ ਰੰਧਾਵਾ ਕਾਤਰੋਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਬੱਚਿਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।