21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਅਕਾਲੀ ਆਗੂ ਰਣਜੀਤ ਸਿੰਘ ਰੰਧਾਵਾ ਕਾਤਰੋਂ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 17-10-2025
ਧੂਰੀ, 16 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਧੂਰੀ ਦੇ ਸਰਕਾਰੀ ਹਸਪਤਾਲ ਸਰਬ ਭਾਰਤੀਆਂ ਸੇਵਾ ਸੰਮਤੀ ਵਲੋਂ ਹਸਪਤਾਲ ਵਿਚ ਮਰੀਜ਼ਾਂ ਅਤੇ ਉਨ੍ਹਾਂ ਦੀ ਦੇਖ ਭਾਲ ਕਰਨ ਵਾਲੇ ਵਿਅਕਤੀਆਂ ਅਤੇ ਗਰੀਬ ਲੋਕਾਂ ਦੇ ਲਈ ਲੰਗਰ ਦੀ ਵਿਵਸਥਾ ਕੀਤੀ ਗਈ ਹੈ | ਜਿਸ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧੂਰੀ ਤੋਂ ਪ੍ਰਮੁੱਖ ਸੀਨੀਅਰ ਆਗੂ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਕਿਹਾ ਕਿ ਸਰਬ ਭਾਰਤੀਆ ਸੇਵਾ ਸੰਮਤੀ ਦਾ ਇਹ ਕਾਰਜ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ ਕਿਉਂਕਿ ਜਦੋਂ ਕੋਈ ਵੀ ਵਿਅਕਤੀ ਮਰੀਜ਼ ਦੇ ਨਾਲ ਆਉਂਦਾ ਹੈ ਮਰੀਜ਼ ਦੇ ਨਾਲ ਆਉਣ ਵਾਲੇ ਨੂੰ ਰੋਟੀ ਪਾਣੀ ਘਰੋਂ ਲੈ ਕੇ ਆਉਣਾ ਪੈਂਦਾ ਹੈ | ਮਰੀਜ਼ ਦੇ ਨਾਲ ਆਏ ਵਿਅਕਤੀਆਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਵਿਚ ਪਿਛਲੇ ਲੰਮੇ ਸਮੇਂ ਤੋਂ ਅਲਟਰਾ ਸਾਉਂਡ ਮਸ਼ੀਨ ਖ਼ਰਾਬ ਪਈ ਹੈ ਮਰੀਜ਼ਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਪੰਜਾਬ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਇਸ ਮੌਕੇ ਭਾਰਤੀ ਸੇਵਾ ਸੰਮਤੀ ਵਲੋਂ ਸਮਾਜ ਸੇਵੀ ਰਣਜੀਤ ਸਿੰਘ ਰੰਧਾਵਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਮਾਜ ਸੇਵੀ ਡਾਕਟਰ ਕਰਨਵੀਰ ਸਿੰਘ ਅਤੇ ਸੁਖਦੇਵ ਸਿੰਘ ਬੁਗਰਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰੋਜੈਕਟ ਰੌਸ਼ਨੀ ਦੀ ਡੀ.ਐਮ.ਸੀ. ਲੁਧਿਆਣਾ ਨੇ ਪੋਹੀੜ ਵਿਖੇ ਕੀਤੀ ਸ਼ੁਰੂਆਤ ਅਗਲੀ ਖ਼ਬਰ ਪਰਦੀਪ ਮਿੱਤਲ ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।