ਧੂਰੀ, 16 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਆੜ੍ਹਤੀਆ ਐਸੋਸੀਏਸ਼ਨ ਪੰਜਾਬ ਵਲੋਂ ਅਹਿਮ ਸੰਗਠਨਾਤਮਕ ਫ਼ੈਸਲਾ ਲੈਂਦਿਆਂ ਧੂਰੀ ਦੇ ਧੂਰੀ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਆੜ੍ਹਤੀਆ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਜਤਿੰਦਰ ਸਿੰਘ ਸੋਨੀ ਮੰਡੇਰ ਨੂੰ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਵਲੋਂ ਕੀਤੀ ਗਈ | ਇਸ ਮੌਕੇ ਸ੍ਰੀ ਰਾਣਾ ਨੇ ਮੰਡੀ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਆੜ੍ਹਤੀਆ ਭਾਈਚਾਰਾ ਮਿਲਜੁਲ ਕੇ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸੇ ਵੀ ਕਿਸਾਨ ਨੂੰ ਰੁਲਨ ਨਹੀਂ ਦਿੱਤਾ ਜਾ ਰਿਹਾ, ਫ਼ਸਲ ਦੀ ਚੁਕਵਾਈ ਤੁਰੰਤ ਕੀਤੀ ਜਾ ਰਹੀ ਹੈ ਅਤੇ ਕਿਸਾਨ, ਆੜ੍ਹਤੀ ਤੇ ਲੇਬਰ ਤਿੰਨੇ ਪੱਖ ਪੂਰੀ ਤਰ੍ਹਾਂ ਸੰਤੁਸ਼ਟ ਹਨ | ਨਵੇਂ ਨਿਯੁਕਤ ਸੂਬਾ ਮੀਤ ਪ੍ਰਧਾਨ ਸੋਨੀ ਮੰਡੇਰ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਦੀ ਗੱਲ ਹੈ ਅਤੇ ਉਹ ਇਸ ਵਿਸ਼ਵਾਸ 'ਤੇ ਖਰਾ ਉੱਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਉਨ੍ਹਾਂ ਦੱਸਿਆ ਕਿ ਆੜ੍ਹਤੀਆ ਭਾਈਚਾਰੇ ਦੀਆਂ ਆਵਾਜ਼ਾਂ ਨੂੰ ਸੂਬਾ ਪੱਧਰ 'ਤੇ ਪਹੁੰਚਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਮੰਚ 'ਤੇ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਸਥਾਨਕ ਆੜ੍ਹਤੀਆਂ ਅਤੇ ਕਿਸਾਨਾਂ ਵਲੋਂ ਸ੍ਰੀ ਸੋਨੀ ਮੰਡੇਰ ਨਿਯੁਕਤੀ ਲਈ ਵਧਾਈ ਦਿੱਤੀ ਗਈ ਤੇ ਉਨ੍ਹਾਂ ਤੋਂ ਉਮੀਦ ਜਤਾਈ ਗਈ ਕਿ ਉਹ ਮੰਡੀ ਪ੍ਰਣਾਲੀ ਦੇ ਹੋਰ ਸੁਧਾਰ ਲਈ ਯੋਗਦਾਨ ਪਾਏਣਗੇ | ਇਸ ਮੌਕੇ ਆੜ੍ਹਤੀਆਂ ਸਰਪੰਚ ਗੋਪਾਲ ਕਿ੍ਸ਼ਨ ਪਾਨੀ ਬੇਨੜਾ ਅਤੇ ਬਬਲੂ ਕੁਮਾਰ ਸਾਬਕਾ ਚੇਅਰਮੈਨ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |