21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ

ਅਜੀਤ ਡੈਸਕ 17-10-2025
ਜਖੇਪਲ, 16 ਅਕਤੂਬਰ (ਮੇਜਰ ਸਿੰਘ ਸਿੱਧੂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਢੂਆਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਸਕੂਲ ਇੰਚਾਰਜ ਪਿ੍ੰ. ਸੁਖਪਾਲ ਸਿੰਘ ਜਖੇਪਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦੀ ਅਗਵਾਈ ਡਾ. ਅਮਿਤ ਕਾਂਸਲ ਫੋਰਮਰ ਡਾਇਰੈਕਟਰ ਐਨ.ਐਚ.ਪੀ.ਸੀ. ਮਨਿਸਟਰੀ ਆਫ਼ ਪਾਵਰ ਗੌਰਮਿੰਟ ਆਫ਼ ਇੰਡੀਆ ਵਲੋਂ ਕੀਤੀ ਗਈ | ਪਿ੍ੰ. ਸੁਖਪਾਲ ਸਿੰਘ ਜਖੇਪਲ ਵਲੋਂ ਡਾ. ਅਮਿਤ ਕਾਂਸਲ ਦਾ ਸਨਮਾਨ ਕੀਤਾ ਗਿਆ | ਪਿ੍ੰ. ਸੁਖਪਾਲ ਸਿੰਘ ਜਖੇਪਲ ਨੇ ਦੱਸਿਆ ਕਿ ਸੈਮੀਨਾਰ ਦਾ ਮਕਸਦ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨਾ ਸੀ, ਤਾਂ ਜੋ ਇੱਕ ਨਸ਼ਾ ਮੁਕਤ ਅਤੇ ਸੁਰੱਖਿਅਤ ਭਵਿੱਖ ਦੀ ਰਚਨਾ ਕੀਤੀ ਜਾ ਸਕੇ |
ਪਿਛਲੀ ਖ਼ਬਰ ਜੰਗਲਾਤ ਵਿਭਾਗ ਦੇ ਫ਼ੀਲਡ ਕਾਮੇ ਮਨਾਉਣਗੇ ਕਾਲੀ ਦੀਵਾਲੀ ਅਗਲੀ ਖ਼ਬਰ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।