21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਜੰਗਲਾਤ ਵਿਭਾਗ ਦੇ ਫ਼ੀਲਡ ਕਾਮੇ ਮਨਾਉਣਗੇ ਕਾਲੀ ਦੀਵਾਲੀ

ਅਜੀਤ ਡੈਸਕ 17-10-2025
ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਹੋਈ ਮੀਟਿੰਗ ਉਪਰੰਤ ਜਥੇਬੰਦੀ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ ਅਤੇ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਪਿਛਲੇ ਦੋ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਕੰਮ ਕਰਦੇ ਡੇਲੀਵੇਜ ਅਨਪੜ੍ਹ ਕਾਮਿਆਂ ਨੂੰ ਪੰਜਾਬ ਸਰਕਾਰ ਵਲੋਂ ਪੱਕਾ ਨਹੀ ਕੀਤਾ ਜਾ ਰਿਹਾ | ਇੰਨਾ ਹੀ ਨਹੀ ਜਿਨ੍ਹਾਂ ਡੇਲੀਵੇਜ ਕਾਮਿਆ ਨੂੰ ਬੀਤੀ 30 ਜੁਲਾਈ ਨੂੰ ਪੰਜਾਬ ਸਰਕਾਰ ਵਲੋਂ ਨਿਯੁਕਤੀ ਪੱਤਰ ਦੇਣ ਉਪਰੰਤ ਪੱਕਾ ਕੀਤਾ ਗਿਆ ਸੀ ਪਰ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਹੋਇਆਂ ਨੂੰ ਕਰੀਬ ਤਿੰਨ ਮਹੀਨੇ ਹੋ ਜਾਣ ਦੇ ਬਾਵਜੂਦ ਵੀ ਅਜੇ ਤੱਕ ਇੱਕ ਵੀ ਤਨਖ਼ਾਹ ਨਹੀਂ ਮਿਲੀ | ਜਿਸ ਕਾਰਨ ਇਨ੍ਹਾਂ ਮੁਲਾਜ਼ਮਾਂ ਨੂੰ ਆਪਣੇ ਪਰਿਵਾਰ ਪਾਲਨੇ ਅÏਖੇ ਹੋਏ ਪਏ ਹਨ | ਜਿਸ ਕਾਰਨ ਜਥੇਬੰਦੀ ਵਲੋਂ ਫੈਸਲਾ ਕੀਤਾ ਗਿਆ ਕਿ 17 ਅਕਤੂਬਰ ਨੂੰ ਜੰਗਲਾਤ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੂੰ ਫੈਡਰੇਸ਼ਨ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕਰਨ ਉਪਰੰਤ ਡਿਪਟੀ ਕਮਿਸ਼ਨਰਾਂ ਜਰੀਏ ਮੰਗ ਪੱਤਰ ਭੇਜੇ ਜਾਣਗੇ | ਪਰ ਜੇਕਰ ਫਿਰ ਵੀ ਮੰਗਾਂ ਦਾ ਹੱਲ ਨਾ ਹੋਇਆ ਤਾਂ ਜੰਗਲਾਤ ਮੰਤਰੀ ਦੇ ਹਲਕਾ ਭੋਆ ਵਿਚ 1 ਨਵੰਬਰ ਨੂੰ ਪ੍ਰਦਰਸ਼ਨ ਤੋਂ ਬਾਅਦ ਰੋਸ ਧਰਨਾ ਦਿੱਤਾ ਜਾਵੇਗਾ | ਇਸ ਦੇ ਨਾਲ ਹੀ ਪੱਕੇ ਹੋਣ ਦੀ ਉਡੀਕ 'ਚ ਬੈਠੇ ਅਨਪੜ੍ਹ ਕਾਮਿਆਂ ਵਲੋਂ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ | ਇਸ ਮੌਕੇ ਬਲਵੀਰ ਸਿੰਘ ਤਰਨਤਾਰਨ, ਰਵੀ ਲੁਧਿਆਣਾ, ਸੁਲੱਖਣ ਸਿੰਘ ਮੋਹਾਲੀ, ਸੁਖਦੇਵ ਸਿੰਘ ਜਲੰਧਰ, ਰਵੀ ਕਾਂਤ ਰੋਪੜ, ਪਵਨ ਕੁਮਾਰ ਹੁਸ਼ਿਆਰਪੁਰ, ਵਿਰਸਾ ਸਿੰਘ ਚਹਿਲ, ਰਣਜੀਤ ਸਿੰਘ, ਸਤਨਾਮ ਸਿੰਘ ਸੰਗਰੂਰ, ਸੁਖਦੇਵ ਸਿੰਘ ਚੰਗਾਲੀਵਾਲਾ ਅਤੇ ਬਲਦੇਵ ਸਿੰਘ ਬਡਰੁੱਖਾਂ, ਮਾਲਵਿੰਦਰ ਸਿੰਘ ਸੰਧੂ, ਹਰਪਾਲ ਸਿੰਘ ਸੁਨਾਮ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਵਿਜ਼ਡਮ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।