21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕਸਬਾ ਸ਼ੇਰਪੁਰ ਨੂੰ ਲਗਾਤਾਰ ਅਣਹੋਣੀਆਂ ਮੌਤਾਂ ਨੇ ਝੰਜੋੜ ਕੇ ਰੱਖ ਦਿੱਤਾ - ਸ਼ੇਰਪੁਰ, ਧਾਮੀ <br/>

ਅਜੀਤ ਡੈਸਕ 17-10-2025
ਸ਼ੇਰਪੁਰ, 16 ਅਕਤੂਬਰ (ਦਰਸ਼ਨ ਸਿੰਘ ਖੇੜੀ) - ਤਕਰੀਬਨ ਇਕ ਮਹੀਨੇ ਤੋਂ ਕਸਬਾ ਸ਼ੇਰਪੁਰ ਵਿਚ ਅਣਹੋਣੀਆਂ ਮੌਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਪਰੰਤੂ ਸਰਕਾਰ ਤੇ ਪ੍ਰਸ਼ਾਸਨ ਅੱਖਾਂ ਮੀਚ ਕੇ ਬੈਠਾ ਨਜ਼ਰ ਆ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਉੱਘੇ ਆਗੂ ਮਨਜੀਤ ਸਿੰਘ ਧਾਮੀ ਨੇ ਸਾਂਝੇ ਰੂਪ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਸ਼ੇਰਪੁਰ ਦੇ ਸ਼ਮਸ਼ਾਨਘਾਟ ਵਿਚ ਇਕੱਠੇ ਦੋ ਸਿਵੇ ਬਲ ਰਹੇ ਹਨ | ਮਾਪਿਆਂ ਦਾ ਲਾਡਲਾ ਇਕਲੌਤਾ ਨੌਜਵਾਨ ਪੁੱਤਰ 14 ਸਾਲਾ ਅਭੀਜੀਤ ਸਿੰਘ ਸਪੁੱਤਰ ਜਗਸੀਰ ਸਿੰਘ ਜੱਗੀ ਅਤੇ ਸੋਨੂੰ ਡਰਾਕਲੀਨਰ ਦੀ ਪਤਨੀ ਬੀਬੀ ਰੀਤੂ ਰਾਣੀ ਸਮੇਤ ਦੋਵਾਂ ਦੀਆਂ ਮੌਤਾਂ ਡੇਂਗੂ ਨਾਲ ਹੋਈਆਂ ਹਨ | ਉਨ੍ਹਾਂ ਕਿਹਾ ਕਿ ਕਮਿਊਨਿਟੀ ਹੈਲਥ ਸੈਂਟਰ ਇਕ ਚਿੱਟਾ ਹਾਥੀ ਸਾਬਤ ਹੋ ਰਿਹਾ ਹੈ ਕਿਉਂਕਿ ਇੱਥੇ ਸਦਾ ਹੀ ਡਾਕਟਰਾਂ, ਨਰਸਾਂ ਅਤੇ ਹੋਰ ਅਮਲੇ ਦੀ ਘਾਟ ਰਹੀ ਹੈ | ਗਰੀਬ ਲੋਕ ਤਾਂ ਦੋ ਡੰਗ ਦੀ ਰੋਟੀ ਤੋਂ ਮੁਹਤਾਜ ਹਨ | ਸਰਕਾਰ ਵਲੋਂ ਆਮ ਆਦਮੀ ਕਲਿਨਕਾਂ ਖੋਲ ਕੇ ਆਮ ਜਨਤਾ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਸ਼ੇਰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿਚ ਵੱਧ ਤੋਂ ਵੱਧ ਡਾਕਟਰ ਤੇ ਪੈਰਾ ਮੈਡੀਕਲ ਸਟਾਫ਼ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸਿਹਤ ਵਿਭਾਗ ਦੀਆਂ ਟੀਮਾਂ ਘਰ ਘਰ ਜਾ ਕੇ ਨਿਰੀਖਣ ਕਰਨ |

ਪਿਛਲੀ ਖ਼ਬਰ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਵਿਜ਼ਡਮ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।