21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਾਤਾਵਰਨ ਪ੍ਰੇਮੀ ਬਾਬਾ ਦਵਿੰਦਰ ਸਿੰਘ ਭੂਰੀ ਵਾਲਿਆਂ ਦਾ ਖੇੜੀ ਵਿਖੇ ਸਨਮਾਨ

ਅਜੀਤ ਡੈਸਕ 17-10-2025
ਸ਼ੇਰਪੁਰ, 16 ਅਕਤੂਬਰ (ਮੇਘ ਰਾਜ ਜੋਸ਼ੀ)-ਉੱਘੇ ਵਾਤਾਵਰਨ ਪ੍ਰੇਮੀ ਅਤੇ ਜੰਗਲ ਲਾਉਣ ਦੀ ਮੁਹਿੰਮ ਚਲਾਉਣ ਵਾਲੇ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਦਾ ਜਥਾ ਬਾਬਾ ਦਵਿੰਦਰ ਸਿੰਘ ਜੀ ਦੀ ਅਗਵਾਈ ਵਿਚ ਅੱਜ ਪਿੰਡ ਖੇੜੀ ਚਹਿਲਾਂ ਵਿਖੇ ਜਸਪ੍ਰੀਤ ਸਿੰਘ ਜੱਸੀ ਖੇੜੀ ਦੇ ਘਰ ਪਹੁੰਚਿਆ, ਜਿੱਥੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਬਾਬਾ ਦਵਿੰਦਰ ਸਿੰਘ ਨੇ ਕਿਹਾ ਕਿ ਵਾਤਾਵਰਨ ਸਾਡੀ ਜ਼ਿੰਦਗੀ ਦਾ ਅਟੁੱਟ ਹਿੱਸਾ ਹੈ | ਜੇ ਦਰਖ਼ਤ ਨਹੀਂ ਰਹੇ, ਤਾਂ ਜ਼ਿੰਦਗੀ ਦੀ ਸਾਸ ਰੁਕ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਜਿਵੇਂ ਅਸੀਂ ਆਪਣੇ ਬੱਚਿਆਂ ਦਾ ਭਵਿੱਖ ਸੁਨਹਿਰਾ ਦੇਖਣਾ ਚਾਹੁੰਦੇ ਹਾਂ, ਓਹੋ ਜਿਹਾ ਭਵਿੱਖ ਸਿਰਫ਼ ਹਰੇ ਭਰੇ ਵਾਤਾਵਰਨ ਨਾਲ ਹੀ ਸੰਭਵ ਹੈ | ਹਰ ਵਿਅਕਤੀ ਨੂੰ ਸਾਲ ਵਿਚ ਘੱਟੋ ਘੱਟ ਪੰਜ ਦਰਖ਼ਤ ਲਗਾਉਣੇ ਚਾਹੀਦੇ ਹਨ ਤੇ ਉਨ੍ਹਾਂ ਦੀ ਸੰਭਾਲ ਮਾਤਾ-ਪਿਤਾ ਵਾਂਗ ਕਰਨੀ ਚਾਹੀਦੀ ਹੈ | ਉਨ੍ਹਾਂ ਨੇ ਅੱਗੇ ਕਿਹਾ ਕਿ ਬਾਬਾ ਕਸ਼ਮੀਰਾ ਸਿੰਘ ਜੀ ਨੇ ਜੰਗਲ ਲਾਉਣ ਦੀ ਜੋ ਮੁਹਿੰਮ ਸ਼ੁਰੂ ਕੀਤੀ ਹੈ, ਉਹ ਸਾਡੇ ਲਈ ਪੇ੍ਰਰਨਾ ਦਾ ਸਰੋਤ ਹੈ | ਇਹ ਸਿਰਫ਼ ਦਰਖ਼ਤ ਨਹੀਂ, ਸਾਡੀ ਆਉਣ ਵਾਲੀ ਪੀੜ੍ਹੀ ਲਈ ਜੀਵਨ ਦੀ ਗਾਰੰਟੀ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ ਖੇੜੀ, ਸਰਬਜੀਤ ਕੌਰ ਖੇੜੀ, ਮਹਿਕਪ੍ਰੀਤ ਕੌਰ, ਜਸਵਿੰਦਰ ਸਿੰਘ ਚਹਿਲ, ਗੁਰਮੀਤ ਸਿੰਘ ਸਮੇਤ ਪਿੰਡ ਦੇ ਕਈ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਖਹਿਰਾ ਨੇ 'ਵੋਟ ਚੋਰ ਗੱਦੀ ਛੋਡ' ਦੇ ਹਜ਼ਾਰਾਂ ਫ਼ਾਰਮ ਪ੍ਰਧਾਨ ਕੋਲ ਜਮ੍ਹਾਂ ਕਰਵਾਏ ਅਗਲੀ ਖ਼ਬਰ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।