ਸ਼ੇਰਪੁਰ, 16 ਅਕਤੂਬਰ (ਖੇੜੀ) - ਕਾਂਗਰਸ ਦੇ ਕੌਮੀ ਨੇਤਾ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਵੋਟ ਚੋਰ ਗੱਦੀ ਛੋਡ' ਮੁਹਿੰਮ ਨੂੰ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਬਹੁਤ ਹੀ ਭਰਵਾਂ ਹੁੰਗਾਰਾ ਮਿਲਿਆ ਹੈ | ਇਸ ਮੁਹਿੰਮ ਤਹਿਤ ਲੋਕਾਂ ਵਲੋਂ ਹਜ਼ਾਰਾਂ ਫਾਰਮ ਭਰੇ ਗਏ ਅਤੇ ਇਨ੍ਹਾਂ ਫਾਰਮਾਂ ਨੂੰ ਬਲਾਕ ਕਾਂਗਰਸ ਦੇ ਪ੍ਰਧਾਨ ਜਸਮੇਲ ਸਿੰਘ ਬੜੀ ਕੋਲ ਜਮ੍ਹਾ ਕਰਵਾਏ ਗਏ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਹਿਲ ਕਲਾਂ ਦੇ ਸੀਨੀਅਰ ਕਾਂਗਰਸੀ ਨੇਤਾ ਬੰਨੀ ਖਹਿਰਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਭਾਰਤ ਦੀ ਦਸ਼ਾ ਤੇ ਦਿਸ਼ਾ ਬਹੁਤ ਤਰਸਯੋਗ ਹੋਣ ਦਾ ਕਾਰਨ ਵੀ ਮੋਦੀ ਦੀਆਂ ਗਲਤ ਨੀਤੀਆਂ ਦਾ ਹੀ ਸਿੱਟਾ ਹੈ | ਇਸ ਮੌਕੇ ਡਾਕਟਰ ਲਖਵਿੰਦਰ ਸਿੰਘ ਲੱਖਾ ਟਿੱਬਾ, ਰੂਪ ਸਿੰਘ, ਪਿਆਰਾ ਸਿੰਘ, ਜਗਰੂਪ ਸਿੰਘ ਆਦਿ ਆਗੂ ਮੌਜੂਦ ਸਨ |