ਭਵਾਨੀਗੜ੍ਹ, 16 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਅਲਪਾਈਨ ਸਕੂਲ ਵਿਖੇ 2 ਰੋਜ਼ਾ ਦੀਵਾਲੀ ਮੇਲਾ ਕਰਵਾਇਆ ਗਿਆ | ਜਿਸ ਵਿਚ ਨਰਸਰੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੀਵਾਲੀ ਫੇਟ ਦਾ ਆਨੰਦ ਮਾਣਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੈਨੇਜਰ ਹਰਮੀਤ ਸਿੰਘ ਗਰੇਵਾਲ ਅਤੇ ਸਕੂਲ ਪਿ੍ੰਸੀਪਲ ਰੋਮਾ ਅਰੋੜਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਸਰਬ ਪੱਖੀ ਵਿਕਾਸ ਕਰਨ ਲਈ ਸਕੂਲ ਵਲੋਂ ਸਮੇਂ ਸਮੇਂ 'ਤੇ ਵਿਦਿਆਰਥੀਆਂ ਲਈ ਇਸ ਤਰ੍ਹਾਂ ਦੇ ਸਮਾਗਮ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿਚ ਵਿਦਿਆਰਥੀਆਂ ਨੂੰ ਮਨੋਰੰਜਨ ਕਰਵਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਦੀਵਾਲੀ ਮੇਲੇ 'ਤੇ ਵੱਖ-ਵੱਖ ਤਰ੍ਹਾਂ ਦੇ ਖਾਣ ਪੀਣ ਦੀਆਂ ਸਟਾਲਾਂ ਲਗਵਾ ਕੇ ਇਹ ਮੇਲਾ ਕਰਵਾਇਆ ਗਿਆ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ | ਸਕੂਲ ਪ੍ਰਬੰਧਕਾਂ ਨੇ ਇਸ ਸਮਾਗਮ 'ਤੇ ਮਨੋਰੰਜਕ ਅਤੇ ਸਿੱਖਿਆਦਾਇਕ ਖੇਡਾਂ ਦੀ ਮੁਕਾਬਲੇਬਾਜ਼ੀ ਕਰਵਾਈ ਜਿਸ ਵਿਚੋਂ ਜੇਤੂਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ 'ਤੇ ਵਿਦਿਆਰਥੀਆਂ ਨੇ ਊਠ ਦੀ ਸਵਾਰੀ ਅਤੇ ਘੋੜ-ਸਵਾਰੀ ਦਾ ਵੀ ਖੂਬ ਆਨੰਦ ਮਾਣਿਆ |