20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਔਰਤ ਦੀਆਂ ਵਾਲੀਆਂ ਝਪਟ ਕੇ 2 ਲੁਟੇਰੇ ਫ਼ਰਾਰ

ਅਜੀਤ ਡੈਸਕ 17-10-2025
ਬਠਿੰਡਾ, 16 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਪਰਸ ਰਾਮ ਨਗਰ ਸਥਿਤ ਘਰ ਦੇ ਬਾਹਰ ਬੈਠੀ ਇਕ ਔਰਤ ਦੇ ਕੰਨ ਵਿਚ ਪਾਈਆਂ ਵਾਲੀਆਂ ਨੂੰ ਦੋ ਲੁਟੇਰਿਆਂ ਵਲੋਂ ਝਪਟ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਨ੍ਹਾਂ ਦੋਵੇਂ ਮੁਲਜ਼ਮਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿਚ ਵੀ ਕੈਦ ਹੋ ਚੁੱਕਿਆਂ ਹਨ | ਔਰਤ ਦੀ ਪਹਿਚਾਣ ਵਿਦਿਆ ਦੇਵੀ ਵਜੋਂ ਹੋਈ ਹੈ | ਪੁਲਿਸ ਨੂੰ ਘਟਨਾ ਦੀ ਸੂਚਨਾ ਮਿਲਣ ਦੇ ਬਾਦ ਲੁਟੇਰਿਆ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਵਿਦਿਆ ਦੇਵੀ ਨਾਂਅ ਦੀ ਬਜ਼ੁਰਗ ਔਰਤ ਪਰਸ ਰਾਮ ਨਗਰ ਸਥਿਤ ਆਪਣੇ ਘਰ ਦੇ ਬਾਹਰ ਬੈਠੀ ਹੋਈ ਸੀ | ਇਸ ਦੌਰਾਨ ਇਕ ਚਿੱਟੇ ਕੁੜਤੇ ਪਜਾਮੇ 'ਚ ਆਪਣੇ ਮੂੰਹ ਉੱਪਰ ਰੁਮਾਲ ਬੰਨ੍ਹ ਕੇ ਆਇਆ ਇਕ ਨੌਜਵਾਨ ਬਜ਼ੁਰਗ ਮਾਤਾ ਦੇ ਕੰਨ੍ਹਾਂ 'ਚ ਪਾਈਆਂ ਵਾਲੀਆਂ ਝਪਟ ਕੇ ਆਪਣੇ ਦੋਸਤ ਨਾਲ ਫਰਾਰ ਹੋ ਗਿਆ | ਬਜ਼ੁਰਗ ਔਰਤ ਦੇ ਪੁੱਤਰ ਨੇ ਇਸ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ | ਇਸ ਮੌਕੇ ਥਾਣਾ ਕੈਨਾਲ ਪੁਲਿਸ ਘਟਨਾ ਸਥਾਨ 'ਤੇ ਪਹੁੰਚੀ ਤੇ ਉਨ੍ਹਾਂ ਲੁਟੇਰਿਆ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮਾਮਲੇ ਸੰਬੰਧੀ ਥਾਣਾ ਕੈਨਾਲ ਕਾਲੋਨੀ ਦੇ ਇੰਚਾਰਜ ਹਰਜੀਵਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਔਰਤ ਦੇ ਬਿਆਨਾਂ ਦੇ ਅਧਾਰ 'ਤੇ ਲੁਟੇਰਿਆ ਖ਼ਿਲਾਫ਼ ਮੁਕੱਦਮਾ ਦਰਜ ਕਰਨ ਤੋਂ ਬਾਦ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਜਨਤਕ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਇੱਟਾਂ-ਪੱਥਰ ਮਾਰ ਕੇ ਵਿਅਕਤੀ ਦੀ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।