20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 17-10-2025
ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਧਾਲੀਵਾਲ, ਭੁੱਲਰ) - ਨੇੜਲੇ ਪਿੰਡ ਘਾਸੀਵਾਲਾ ਵਾਸੀਆਂ ਵਲੋਂ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਬਿਗੜਵਾਲ ਦੇ ਸਹਿਯੋਗ ਨਾਲ ਜਥੇਦਾਰ ਸੁਰਿੰਦਰ ਸਿੰਘ ਘਾਸੀਵਾਲਾ ਦੀ ਅਗਵਾਈ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ਨੀਲਕੰਠ ਮਲਟੀਸਪੈਸਿਲਿਟੀ ਹਸਪਤਾਲ ਸੁਨਾਮ ਦੇ ਡਾ. ਸਾਹਿਬ ਯਾਦਵ ਅਤੇ ਉਨ੍ਹਾਂ ਦੀ ਟੀਮ ਵਲੋਂ ਕਰੀਬ 100 ਮਰੀਜ਼ਾਂ ਦੀ ਜਾਂਚ ਕੀਤੀ ਗਈ | ਇਸ ਸਮੇਂ ਸ਼ੂਗਰ ਦੇ ਟੈੱਸਟ ਮੁਫ਼ਤ ਕਰਨ ਦੇ ਨਾਲ-ਨਾਲ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ | ਇਸ ਮੌਕੇ ਜਥੇਦਾਰ ਸੁਰਿੰਦਰ ਸਿੰਘ ਘਾਸੀਵਾਲਾ ਨੇ ਸਮੁਚ ਮੈਡੀਕਲ ਟੀਮ ਅਤੇ ਗੁਰਸੇਵਕ ਸਿੰਘ ਬਿਗੜਵਾਲ ਦਾ ਧੰਨਵਾਦ ਕੀਤਾ | ਇਸ ਸਮੇਂ ਸਾਬਕਾ ਸਰਪੰਚ ਲਖਵਿੰਦਰ ਸਿੰਘ ਘਾਸੀਵਾਲਾ ਅਤੇ ਨੰਬਰਦਾਰ ਸਿੰਘ ਵਲੋਂ ਡਾਕਟਰਾਂ ਦੀ ਟੀਮ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਖਪਾਲ ਸਿੰਘ ਜਵੰਧਾ, ਕਮਲ ਸਿੰਘ, ਬਾਲਾ ਸਿੰਘ ਭਗਤ ਅਤੇ ਗਮਦੂਰ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਫ਼ੈਸ਼ਨ ਟੈਕਨਾਲੋਜੀ ਵਿਭਾਗ ਵਲੋਂ ਦੀਵਾਲੀ ਮੌਕੇ ਲਗਾਈ ਪ੍ਰਦਰਸ਼ਨੀ ਅਗਲੀ ਖ਼ਬਰ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।