20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕੈਂਪ ਲਗਾਇਆ

ਅਜੀਤ ਡੈਸਕ 17-10-2025
ਭਵਾਨੀਗੜ੍ਹ, 16 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਬਖੋਪੀਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਡਾ: ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਮਾਹਿਰ (ਭੂਮੀ ਵਿਗਿਆਨ) ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਜਿਵੇਂ ਕਿ ਨਾਈਟਰੋਜਨ ਅਤੇ ਗੰਧਕ ਵਰਗੇ ਪੌਸ਼ਟਿਕ ਤੱਤਾਂ ਦਾ ਪੂਰੀ ਤਰ੍ਹਾਂ ਨੁਕਸਾਨ ਅਤੇ ਮਨੁੱਖਾਂ ਅਤੇ ਜਾਨਵਰਾਂ ਲਈ ਹਾਨੀਕਾਰਕ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ ਅਤੇ ਨਾਈਟਿ੍ਕ ਆਕਸਾਈਡ ਦਾ ਵਾਤਾਣਰਣ ਵਿਚ ਚਲੇ ਜਾਣਾ, ਸੜਕ ਦੁਰਘਟਨਾਵਾਂ ਦਾ ਵਧਣਾ, ਪੰਛੀਆਂ ਦਾ ਮਰਨਾ ਆਦਿ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦਾ ਖੇਤ ਵਿਚ ਹੀ ਪ੍ਰਬੰਧਨ ਲਈ ਕਈ ਤਰ੍ਹਾਂ ਦੀਆਂ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਘੱਟ ਕੀਮਤ ਵਾਲੀਆਂ ਸਰਫੇਸ ਸੀਡਰ ਮਸ਼ੀਨਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਹਾੜ੍ਹੀ ਦੀਆਂ ਫ਼ਸਲਾਂ ਵਿਚ ਰਸਾਇਣਿਕ ਖਾਦਾਂ ਦੀ ਵਰਤੋਂ ਆਪਣੇ ਖੇਤ ਦੀ ਮਿੱਟੀ ਪਰਖ ਰਿਪੋਰਟ ਦੇ ਆਧਾਰ 'ਤੇ ਹੀ ਕਰਨ | ਉਨ੍ਹਾਂ ਵੱਖ-ਵੱਖ ਪੌਸ਼ਟਿਕ ਤੱਤਾਂ ਦੀ ਘਾਟ ਦੇ ਲੱਛਣਾਂ ਜਿਵੇਂ ਕਿ ਕਣਕ ਅਤੇ ਬਰਸੀਮ ਵਿਚ ਮੈਂਗਨੀਜ਼ ਦੀ ਘਾਟ, ਕਣਕ ਵਿੱਚ ਜ਼ਿੰਕ ਅਤੇ ਸਲਫ਼ਰ ਦੀ ਘਾਟ ਆਦਿ ਬਾਰੇ ਵੀ ਚਾਨਣਾ ਪਾਇਆ | ਕਿਸਾਨਾਂ ਨੂੰ ਮਿੱਟੀ ਦੀ ਜੈਵਿਕ ਸਿਹਤ ਨੂੰ ਵਧਾਉਣ ਲਈ ਬਾਇਓ-ਫਰਟੀਲਾਈਜ਼ਰ ਕੰਸੋਰਸ਼ੀਅਮ ਨਾਲ ਕਣਕ ਦੇ ਬੀਜ ਦੀ ਸੋਧ ਕਰਨ ਲਈ ਪ੍ਰੇਰਿਤ ਕੀਤਾ | ਪੀ.ਏ.ਯੂ. ਲੁਧਿਆਣਾ ਵਲੋਂ ਕਣਕ (ਪੀ ਬੀ ਡਬਲਯੂ 872) ਅਤੇ ਛੋਲਿਆਂ ਨਵੀਆਂ ਸਿਫ਼ਾਰਸ਼ ਕੀਤੀਆਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ 'ਤੇ ਹਰਮਨਪ੍ਰੀਤ ਸਿੰਘ, ਬਲਜਿੰਦਰ ਸਿੰਘ ਤੋਂ ਇਲਾਵਾ ਡੇਢ ਦਰਜਨ ਹੋਰ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਰਣਬੀਰ ਕਾਲਜ ਵਿਚ 'ਵਿਦਿਆਰਥੀ ਤੇ ਸਾਹਿਤ' ਵਿਸ਼ੇ ਸਬੰਧੀ ਕਰਵਾਇਆ ਸੈਮੀਨਾਰ ਅਗਲੀ ਖ਼ਬਰ ਸੱਤਵੇਂ ਰਾਊਾਡ ਦੀ ਮੁਫ਼ਤ ਮੂੰਹ ਖ਼ੁਰ ਵੈਕਸੀਨੇਸ਼ਨ ਮੁਹਿੰਮ ਦੀ ਕੀਤੀ ਸ਼ੁਰੂਆਤ - ਡਿਪਟੀ ਡਾਇਰੈਕਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।