20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਜੀ.ਐਸ.ਟੀ. ਕਮਿਸ਼ਨਰ ਜਤਿੰਦਰ ਜੋਰਵਾਲ ਨੂੰ ਮਿਲਿਆ

ਅਜੀਤ ਡੈਸਕ 17-10-2025
ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਭੁੱਲਰ, ਧਾਲੀਵਾਲ) - ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਸੰਗਰੂਰ ਦਾ ਇਕ ਵਫ਼ਦ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਵਿਚ ਜੀ.ਐਸ. ਟੀ. ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ ਨੂੰ ਮਿਲਿਆ | ਇਸ ਸਮੇਂ ਵਫ਼ਦ ਵਲੋਂ ਜੀ.ਐਸ.ਟੀ. ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਗੱਲਬਾਤ ਦੌਰਾਨ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕੈਮਿਸਟਾਂ ਦੀਆਂ ਕਈ ਗਲਤ ਧਾਰਨਾਵਾਂ ਦੂਰ ਕਰਦਿਆਂ ਸਪੱਸ਼ਟ ਕੀਤਾ ਕਿ ਨਵੀਆਂ ਦਰਾਂ ਲਾਗੂ ਹੋਣ ਤੋਂ ਬਾਅਦ, ਦਵਾਈਆਂ ਸਮੇਤ ਬਹੁਤ ਸਾਰੀਆਂ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਘਟੀਆਂ ਹਨ | ਜਿਸ ਦਾ ਸਿੱਧਾ ਫ਼ਾਇਦਾ ਖਪਤਕਾਰਾਂ ਨੂੰ ਹੋ ਰਿਹਾ ਹੈ | ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਨੇ ਕਿਹਾ ਕਿ ਕੈਮਿਸਟ ਐਸੋਸੀਏਸ਼ਨ ਸਰਕਾਰ ਅਤੇ ਵਿਭਾਗ ਵਿਚਕਾਰ ਇੱਕ ਪੁਲ ਵਜੋਂ ਕੰਮ ਕਰ ਰਹੀ ਹੈ ਤਾਂ ਜੋ ਰਾਹਤ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਸਕੇ | ਇਸ ਸਮੇਂ ਕਮਿਸ਼ਨਰ ਜਤਿੰਦਰ ਜੋਰਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਅਜਾਇਬ ਸਿੰਘ ਅਤੇ ਦੀਪਕ ਮਿੱਤਲ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸਰਕਾਰੀ ਕਾਲਜ ਅਮਰਗੜ੍ਹ 'ਚ ਇੱਕ ਰੋਜ਼ਾ ਬਿਊਟੀ, ਨੇਲ ਆਰਟ ਐਂਡ ਐਕਸਟੈਨਸ਼ਨ ਵਰਕਸ਼ਾਪ ਅਗਲੀ ਖ਼ਬਰ ਰਣਬੀਰ ਕਾਲਜ ਵਿਚ 'ਵਿਦਿਆਰਥੀ ਤੇ ਸਾਹਿਤ' ਵਿਸ਼ੇ ਸਬੰਧੀ ਕਰਵਾਇਆ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।