15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਅਜੀਤ ਡੈਸਕ 18-10-2025
ਸੁਨਾਮ ਊਧਮ ਸਿੰਘ ਵਾਲਾ, 17 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੁਨਾਮ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ 15 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਸਿਟੀ ਸੁਨਾਮ ਊਧਮ ਸਿੰਘ ਵਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਖਡਿਆਲ ਰੋਡ ਸੁਨਾਮ ਤੋਂ ਜਵੰਧਾ ਰੋਡ ਵੱਲ ਸੂਏ ਦੀ ਪਟੜੀ 'ਤੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਦੋ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰ ਕੇ ਤਲਾਸ਼ੀ ਲਈ ਗਈ | ਜਿਨ੍ਹਾ ਕੋਲੋ 15 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ | ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਸੁਨਾਮ ਦੇ ਵਿਸ਼ਾਲ ਕੁਮਾਰ ਉਰਫ ਵਿਸ਼ੂ ਅਤੇ ਸੁਨਾਮ ਦੇ ਹੀ ਅਮਨਦੀਪ ਸ਼ਰਮਾ ਵਜੋਂ ਹੋਈ | ਪੁਲਿਸ ਵਲੋਂ ਦੋਵਾਂ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |
ਪਿਛਲੀ ਖ਼ਬਰ ਦੁੱਧ ਸਭਾ ਢਾਹਾਂ ਵਲੋਂ ਬੋਨਸ ਵੰਡ ਸਮਾਗਮ <br/> ਅਗਲੀ ਖ਼ਬਰ ਦੀਵਾਲੀ ਮੌਕੇ ਸਨਿਚਰਵਾਰ ਅਤੇ ਐਤਵਾਰ ਨੂੰ ਲੱਗੇਗੀ ਸਪੈਸ਼ਲ ਪਹਿਲ ਮੰਡੀ - ਡਾ. ਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।