15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੂੰ ਸਦਮਾ-ਪੁੱਤਰ ਦਾ ਦਿਹਾਂਤ

ਅਜੀਤ ਡੈਸਕ 18-10-2025
ਮਲੇਰਕੋਟਲਾ, 17 ਅਕਤੂਬਰ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ, ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਸਪੁੱਤਰ ਅਤੇ ਬੀਬਾ ਨਿਸ਼ਾਤ ਅਖ਼ਤਰ ਦੇ ਭਰਾ ਆਕਿਲ ਅਖ਼ਤਰ ਉਮਰ ਕਰੀਬ (33) ਸਾਲ ਦਾ ਪੰਚਕੂਲਾ, ਹਰਿਆਣਾ ਸਥਿਤ ਉਨ੍ਹਾਂ ਦੀ ਰਿਹਾਈਸ਼ਗਾਹ 'ਤੇ ਦਿਹਾਂਤ ਹੋ ਗਿਆ ਹੈ | ਜਿਸ ਦੀ ਮਿ੍ਤਕ ਦੇਹ ਨੂੰ ਪੰਚਕੂਲਾ ਤੋਂ ਉੱਤਰ ਪ੍ਰਦੇਸ਼ ਲਿਜਾਇਆ ਗਿਆ | ਮਲੇਰਕੋਟਲਾ ਹਾਊਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਆਕਿਲ ਅਖ਼ਤਰ ਦੀ ਨਮਾਜ਼-ਏ-ਜਨਾਜ਼ਾ ਅੱਜ ਬਾਅਦ ਨਮਾਜ਼ ਅਸਰ ਉਨ੍ਹਾਂ ਦੇ ਜੱਦੀ ਪਿੰਡ ਹਰਡਾ ਖੇੜੀ (ਸਹਾਰਨਪੁਰ, ਉੱਤਰ ਪ੍ਰਦੇਸ਼) ਵਿਖੇ ਅਦਾ ਕਰ ਕੇ ਸਪੁਰਦ-ਏ-ਖ਼ਾਕ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਮਿ੍ਤਕ ਆਕਿਲ ਅਖ਼ਤਰ ਆਪਣੇ ਪਿੱਛੇ ਪਤਨੀ ਜ਼ੈਨਬ ਅਖ਼ਤਰ ਤੋਂ ਇਲਾਵਾ ਇਕ ਬੇਟਾ ਅਤੇ ਬੇਟੀ ਛੱਡ ਗਏ ਹਨ |
ਪਿਛਲੀ ਖ਼ਬਰ ਕੁਟੀਆ ਨਿਰਮਲ ਆਸ਼ਰਮ ਜੰਡਾਲੀ ਵਿਖੇ 25ਵਾਂ ਅੰਤਰਰਾਸ਼ਟਰੀ ਸੈਮੀਨਾਰ 26 ਨੂੰ <br/> ਅਗਲੀ ਖ਼ਬਰ ਗਤਕਾ ਵਿਚ ਭੂਲਣ ਤੇ ਠਸਕਾ ਦੀਆਂ ਖਿਡਾਰਨਾਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।