14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਦਿੱਲੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦੀਵਾਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 18-10-2025
ਸੰਗਰੂਰ, 17 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਦੀਵਾਲੀ ਦਾ ਤਿਉਹਾਰ ਸੰਗਰੂਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਦਿੱਲੀ ਪਬਲਿਕ ਸਕੂਲ ਸੰਗਰੂਰ ਵਿਚ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ | ਪਿ੍ੰਸੀਪਲ ਸ੍ਰੀਮਤੀ ਅਰੁਣਾ ਜੈਸਵਾਲ ਦੀ ਰਹਿਨੁਮਾਈ ਹੇਠ ਮਨਾਏ ਇਸ ਤਿਉਹਾਰ ਦੌਰਾਨ ਜਿੱਥੇ ਉਨ੍ਹਾਂ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਸਬੰਧੀ ਬੱਚਿਆਂ ਨੂੰ ਜਾਣੂ ਕਰਵਾਇਆ ਉੱਥੇ ਵਿਦਿਆਰਥੀਆਂ ਨੇ ਗੀਤ ਅਤੇ ਸੋਹਣੇ ਨਾਚ ਰਾਹੀਂ ਇਸ ਸਮਾਗਮ ਦੀਆਂ ਰੌਣਕਾਂ ਨੂੰ ਹੋਰ ਚਾਰ ਚੰਨ ਲਗਾ ਦਿੱਤੇ | ਪਿ੍ੰਸੀਪਲ ਜੈਸਵਾਲ ਨੇ ਬੱਚਿਆਂ ਨੂੰ ਪਟਾਕਿਆਂ ਤੋਂ ਦੂਰ ਰਹਿ ਕੇ ਪ੍ਰਦੂਸ਼ਣ ਰਹਿਤ, ਸਾਫ਼ ਸੁਥਰੀ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਵੀ ਸੱਦਾ ਦਿੱਤਾ |
ਪਿਛਲੀ ਖ਼ਬਰ ਕਰਨਲ ਪਬਲਿਕ ਸਕੂਲ 'ਚ ਖੇਡ ਉਤਸਵ ਮਨਾਇਆ ਅਗਲੀ ਖ਼ਬਰ ਜੁਗਰਾਜ ਸਿੰਘ ਸਿੱਧੂ (ਸਾਬਕਾ ਥਾਣੇਦਾਰ) ਦੀ ਮੌਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਜ਼ਾਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।