10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਭਗਵਾਨ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ ਵਾਲਾ ਜੀਵਨ ਜਿਊਣ ਲਈ ਪ੍ਰੇਰਿਤ ਕਰਦੀਆਂ ਹਨ- ਭਰਾਜ

ਅਜੀਤ ਡੈਸਕ 23-10-2025
ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ) - ਭਗਵਾਨ ਵਿਸ਼ਵਕਰਮਾ ਜਯੰਤੀ ਮੌਕੇ ਸੰਗਰੂਰ ਵਿਖੇ ਵਿਸ਼ਵਕਰਮਾ ਮੰਦਿਰ ਵਿਖੇ ਹੋਏ ਧਾਰਮਿਕ ਸਮਾਗਮ ਵਿਚ ਵਿਧਾਇਕਾਂ ਨਰਿੰਦਰ ਕੌਰ ਭਰਾਜ ਨੇ ਸ਼ਮੂਲੀਅਤ ਕੀਤੀ ਤੇ ਨਤਮਸਤਕ ਹੋਣ ਤੋਂ ਬਾਅਦ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਸਿ੍ਸ਼ਟੀ ਦਾ ਪਹਿਲਾ ਇੰਜੀਨੀਅਰ ਵਿਗਿਆਨਿਕ ਅਤੇ ਕਾਰੀਗਰ ਮੰਨਿਆ ਜਾਂਦਾ ਹੈ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ ਵਾਲਾ ਜੀਵਨ ਜਿਊਣ ਲਈ ਪ੍ਰੇਰਤ ਕਰਦੀਆਂ ਹਨ | ਭਰਾਜ ਨੇ ਕਿਹਾ ਕਿ ਸਰਕਾਰ ਭਗਵਾਨ ਵਿਸ਼ਵਕਰਮਾ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੋ ਕੇ ਉਦਯੋਗਿਕ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵਚਨਬੱਧ ਹੈ | ਉਨ੍ਹਾਂ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੀ ਸਿੱਖਿਆ 'ਤੇ ਚੱਲ ਕੇ ਹਰ ਵਿਅਕਤੀ ਨੂੰ ਆਪਣੇ ਕੰਮ ਨਾਲ ਸੱਚੀ ਲਗਨ ਅਤੇ ਇਮਾਨਦਾਰੀ ਨਾਲ ਜੁੜਨਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਵਿਸ਼ਵਕਰਮਾ ਜਯੰਤੀ ਦੀ ਵਧਾਈ ਦਿੱਤੀ | ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ |
ਪਿਛਲੀ ਖ਼ਬਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਵਿਸ਼ਵਕਰਮਾ ਦਿਵਸ ਅਗਲੀ ਖ਼ਬਰ 'ਆਪ' ਵਲੋਂ ਏਅਰ ਪਿਊਰੀਫਾਇਰ ਮਾਮਲੇ ਨੂੰ ਲੈ ਕੇ ਰੇਖਾ ਗੁਪਤਾ ਸਰਕਾਰ 'ਤੇ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।