ਧਰਮਗੜ੍ਹ, 22 ਅਕਤੂਬਰ (ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ 'ਬੰਦੀ ਛੋੜ ਦਿਵਸ' ਦੀਵਾਲੀ ਮੌਕੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਅਕੈਡਮੀ ਦੇ ਵਿਦਿਆਰਥੀਆਂ ਦੇ ਰੰਗੋਲੀ ਅਤੇ ਦੀਵੇ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਨੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਪ੍ਰਣ ਕੀਤਾ | ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਵਿਦਿਆਰਥੀਆਂ ਨੂੰ 'ਬੰਦੀ ਛੋੜ ਦਿਵਸ' ਦੀ ਵਧਾਈ ਦਿੰਦਿਆਂ ਜਾਣਕਾਰੀ ਦਿੱਤੀ ਕਿ ਸਿੱਖਾਂ ਦੇ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਇਸ ਦਿਨ ਗਵਾਲੀਅਰ ਦੇ ਕਿਲੇ 'ਚੋਂ 52 ਰਾਜਿਆਂ ਨੂੰ ਨਾਲ ਲੈ ਕੇ ਰਿਹਾਅ ਹੋਏ ਸੀ, ਜਿਨ੍ਹਾਂ ਨੂੰ ਬੰਦੀ ਬਣਾਇਆ ਗਿਆ ਸੀ | ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਅੰਮਿ੍ਤਸਰ ਵਿਖੇ ਮਨਾਈ ਜਾਂਦੀ ਦੀਵਾਲੀ ਵਿਸ਼ਵ ਪ੍ਰਸਿੱਧ ਹੈ | ਉਨ੍ਹਾਂ ਬੱਚਿਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਵੀ ਸੱਦਾ ਦਿੱਤਾ | ਇਸ ਮੌਕੇ ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ, ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਅਕੈਡਮੀ ਪ੍ਰਬੰਧਕ ਰਾਜ ਕੁਮਾਰ ਚੀਮਾ, ਪਿ੍ੰਸੀਪਲ ਕੁਲਦੀਪ ਸਿੰਘ ਲਿੱਟ ਨੇ ਸਟਾਫ਼ ਨੂੰ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਯਾਦਗਾਰੀ ਤੋਹਫ਼ੇ ਵੀ ਭੇਟ ਕੀਤੇ |