11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਵਿਗਿਆਨਕ ਕਲੱਬ ਨੇ ਲੋਕਾਂ ਨੂੰ ਮੁਫ਼ਤ ਬੂਟੇ ਵੰਡ ਕੇ ਹਰੀ ਦੀਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਅਜੀਤ ਡੈਸਕ 23-10-2025
ਅਮਰਗੜ੍ਹ, 22 ਅਕਤੂਬਰ (ਜਤਿੰਦਰ ਮੰਨਵੀ) - ਜਿਉਂਦੇ ਜੀਅ ਖ਼ੂਨਦਾਨ, ਮਰਨ ਉਪਰੰਤ ਅੱਖਾਂ ਦਾਨ ਦੇ ਬੈਨਰ ਹੇਠ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੀ ਆ ਰਹੀ ਸੰਸਥਾ ਵਿਗਿਆਨਕ ਅਤੇ ਵੈੱਲਫੇਅਰ ਕਲੱਬ ਰਜਿ ਅਮਰਗੜ੍ਹ ਵਲੋਂ ਕਲੱਬ ਪ੍ਰਧਾਨ ਡਾਕਟਰ ਪਵਿੱਤਰ ਸਿੰਘ ਦੀ ਅਗਵਾਈ ਵਿੱਚ ਹਰ ਸਾਲ ਦੀ ਤਰ੍ਹਾਂ ਹਰੀ ਦੀਵਾਲੀ ਮਨਾਉਣ ਦਾ ਸੁਨੇਹਾ ਦਿੰਦਿਆਂ ਬਾਜ਼ਾਰ ਵਿੱਚ ਫਲਦਾਰ, ਫੁੱਲਦਾਰ ਅਤੇ ਛਾਂਦਾਰ ਬੂਟਿਆਂ ਦੀ ਵੰਡ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਅਲੀਪੁਰ ਨੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਪਿਛਲੇ 17 ਸਾਲਾਂ ਤੋਂ ਹਰ ਸਾਲ ਸਥਾਨਕ ਬਾਜ਼ਾਰ ਅੰਦਰ ਲੋਕਾਂ ਨੂੰ ਬੂਟੇ ਵੰਡ ਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਜਾਂਦਾ ਹੈ ਤਾਂ ਜੋ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਵਿਚ ਹਿੱਸਾ ਪਾਇਆ ਜਾ ਸਕੇ | ਇਸ ਮੌਕੇ ਉਚਿੱਤ ਤੌਰ 'ਤੇ ਪੁੱਜੇ ਇੰਜ. ਲਾਲ ਸਿੰਘ ਲਾਲ ਨੇ ਕਿਹਾ ਕਿ ਪਲੀਤ ਹੋ ਰਹੇ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਇਸ ਸੰਸਥਾ ਵਲੋਂ ਜਿੱਥੇ ਪਿਛਲੇ ਲੰਬੇ ਸਮੇਂ ਤੋਂ ਬੂਟੇ ਲਗਾਏ ਅਤੇ ਸੰਭਾਲੇ ਜਾ ਰਹੇ ਹਨ ਉਥੇ ਹੀ ਦੀਵਾਲੀ ਵਾਲੇ ਦਿਨ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੇ ਦੀਵਾਲੀ ਮਨਾਉਣ ਦਾ ਇਹ ਵਧੀਆ ਸੁਨੇਹਾ ਹੈ, ਜਿਸ ਦੀ ਸ਼ਲਾਘਾ ਕਰਨੀ ਬਣਦੀ ਹੈ | ਉਨ੍ਹਾਂ ਕਿਹਾ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣਾ ਸਮੇਂ ਦੇ ਮੁੱਖ ਲੋੜ ਬਣ ਗਈ ਹੈ | ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਨਗਿੰਦਰ ਸਿੰਘ ਮਾਨਾ, ਰਣਵੀਰ ਸਿੰਘ ਰਾਣਾ, ਗੁਰਪ੍ਰੀਤ ਸਿੰਘ ਈਸੀ, ਮਨਜੀਤ ਸਿੰਘ ਅਮਰਗੜ੍ਹ, ਜਗਸੀਰ ਸਿੰਘ ਤੋਲੇਵਾਲ, ਹਰਪ੍ਰੀਤ ਸਿੰਘ ਸਿਆਣ, ਗੁਰਵਿੰਦਰ ਸਿੰਘ ਉੱਧਾ, ਡਾ. ਜਗਮੋਹਨ ਸਿੰਘ, ਰਵੀ ਮਾਨਾ, ਪੁਨੀਤ ਸਿਆਣ, ਗੁਰਨੂਰ ਕੌਰ ਗੁਨੂੰ ਦਾ ਵਿਸ਼ੇਸ਼ ਯੋਗਦਾਨ ਰਿਹਾ |
ਪਿਛਲੀ ਖ਼ਬਰ ਪੰਜਾਬ ਅੰਦਰ ਭਿ੍ਸ਼ਟਾਚਾਰ ਕਿਸੇ ਵੀ ਹਾਲ ਬਰਦਾਸ਼ਤ ਨਹੀਂ - ਅਮਨ ਅਰੋੜਾ ਅਗਲੀ ਖ਼ਬਰ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 3 ਤੋਂ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।