ਸੰਗਰੂਰ, 22 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਵਸ ਸਥਾਨਿਕ ਗੁਰਦੁਆਰਾ ਸਾਹਿਬ ਬ੍ਰਹਮ-ਗਿਆਨੀ ਭਗਤ ਨਾਮਦੇਵ ਜੀ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਰਤਨ ਅਤੇ ਆਲ ਇੰਡੀਆ ਕਸ਼ੱਤਰੀਆਂ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਦਮਦਮੀ ਦੀ ਦੇਖ ਰੇਖ ਸ਼ਰਧਾ ਅਤੇ ਸਤਿਕਾਰ ਨਾਲ 23 ਤੋਂ 26 ਅਕਤੂਬਰ ਤੱਕ ਮਨਾਇਆ ਜਾ ਰਿਹਾ ਹੈ | ਇਸ ਮੌਕੇ 'ਤੇ ਹਰ ਸਾਲ ਦੀ ਤਰ੍ਹਾਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵੱਲੋਂ 25 ਅਕਤੂਬਰ ਨੂੰ ਵਿਦਿਆਰਥੀਆਂ ਦੇ ਸ਼ਬਦ ਗਾਇਣ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਜਾ ਰਹੇ ਹਨ | ਸੁਰਿੰਦਰ ਪਾਲ ਸਿੰਘ ਸਿਦਕੀ ਡਿਪਟੀ ਚੀਫ਼ ਆਰਗੇਨਾਈਜ਼ਰ ਤੇ ਪ੍ਰਬੰਧਕੀ ਸਕੱਤਰ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿਚ ਅਕਾਲ ਅਕੈਡਮੀਆਂ ਅਤੇ ਕਾਨਵੈਂਟ ਸਕੂਲਾਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ | ਕੁਲਵੰਤ ਸਿੰਘ ਨਾਗਰੀ ਜ਼ੋਨਲ ਪ੍ਰਧਾਨ, ਅਜਮੇਰ ਸਿੰਘ ਜ਼ੋਨਲ ਸਕੱਤਰ ਅਤੇ ਬਲਵੰਤ ਸਿੰਘ ਭਿੱਖੀ ਪ੍ਰਧਾਨ ਸੰਗਰੂਰ ਨੇ ਦੱਸਿਆ ਕਿ ਇਸ ਮੌਕੇ 'ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਕੂਲ ਵਿਦਿਆਰਥੀਆਂ ਦੇ ਨੌਵੇਂ ਪਾਤਿਸ਼ਾਹ ਦੇ ਸਲੋਕਾਂ ਤੇ ਆਧਾਰਿਤ ਸੁੰਦਰ ਲਿਖਾਈ ਦੇ ਫਾਈਨਲ ਮੁਕਾਬਲੇ ਵੀ ਹੋ ਰਹੇ ਹਨ | ਜਿਸ ਲਈ ਹਰਵਿੰਦਰ ਕੌਰ ਕੋਆਰਡੀਨੇਟਰ, ਗੁਰਮੇਲ ਸਿੰਘ ਵਿੱਤ ਸਕੱਤਰ, ਗੁਲਜ਼ਾਰ ਸਿੰਘ ਜਥੇਬੰਦਕ ਸਕੱਤਰ ਅਤੇ ਅਮਨਦੀਪ ਕੌਰ ਐਡੀਸ਼ਨਲ ਜ਼ੋਨਲ ਸਕੱਤਰ ਤੇ ਆਧਾਰਿਤ ਪ੍ਰਬੰਧਕੀ ਟੀਮ ਦਾ ਗਠਨ ਕੀਤਾ ਗਿਆ ਹੈ | ਮੁਕਾਬਲਿਆਂ ਦੇ ਜੇਤੂਆਂ ਨੂੰ ਗੁਰਦੁਆਰਾ ਕਮੇਟੀ ਵੱਲੋਂ ਨਗਦ ਇਨਾਮ ਦਿੱਤੇ ਜਾਣਗੇ | ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਇਨਾਮ ਅਤੇ ਅਧਿਆਪਕ ਇੰਚਾਰਜਾਂ ਦਾ ਵੀ ਸਨਮਾਨ ਹੋਵੇਗਾ | ਇਸ ਮੌਕੇ 'ਤੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਮਾਸਟਰ ਰਜਿੰਦਰ ਸਿੰਘ ਤੱਗੜ, ਕੈਪਟਨ ਅਮਰਜੀਤ ਸਿੰਘ ਬੱਟੂ, ਮਲਕੀਤ ਸਿੰਘ ਸਾਗੂ, ਡਾਕਟਰ ਇਕਬਾਲ ਸਿੰਘ ਸਕਰੌਦੀ, ਹਰਬੰਸ ਸਿੰਘ ਗਰਚਾ, ਗੋਬਿੰਦਰ ਸਿੰਘ ਜੱਸਲ, ਕੁਲਵੰਤ ਸਿੰਘ ਗੋਰਾ ਗਰਚਾ, ਰੁਪਿੰਦਰ ਸਿੰਘ ਤੱਗੜ੍ਹ, ਕਰਮ ਸਿੰਘ ਨਮੋਲ, ਬਾਬਾ ਕੁਲਵੰਤ ਸਿੰਘ ਬੁਰਜ਼, ਜਸਵਿੰਦਰ ਸਿੰਘ ਤੱਗੜ, ਪਰਮਿੰਦਰ ਸਿੰਘ ਗੋਪੀ ਬਾਲੀਆਂ, ਜਗਪਾਲ ਸਿੰਘ ਬੇਦੀ, ਪੁਸ਼ਪਿੰਦਰ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਦਰਸ਼ਨ ਸਿੰਘ ਰਤਨ, ਬਲਦੇਵ ਸਿੰਘ ਰਤਨ ਆਦਿ ਹਾਜ਼ਰ ਸਨ |