ਮਲੇਰਕੋਟਲਾ, 22 ਅਕਤੂਬਰ (ਪਾਰਸ ਜੈਨ) - ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜਿ. ਜ਼ਿਲ੍ਹਾ ਮਲੇਰਕੋਟਲਾ ਵਲੋਂ ਜ਼ਿਲ੍ਹਾ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੀ ਅਗਵਾਈ ਹੇਠ ਜ਼ਿਲ੍ਹੇ ਨਾਲ ਸਬੰਧਤ 126 ਲੋੜਵੰਦ ਪਰਿਵਾਰਾਂ ਨੂੰ 2.44 ਲੱਖ ਰੁਪਏ ਦੀ ਵਿੱਤੀ ਮਦਦ ਦੇ ਚੈੱਕ ਵੰਡੇ ਗਏ | ਇਨ੍ਹਾਂ ਲੋੜਵੰਦਾਂ ਵਿਚ 123 ਵਿਧਵਾਵਾਂ, ਬਜ਼ੁਰਗ, ਅਪੰਗ ਅਤੇ ਨਿਆਸਰੇ ਬੱਚਿਆਂ ਸਮੇਤ ਤਿੰਨ ਕੈਂਸਰ ਪੀੜਤ ਵਿਅਕਤੀ ਸ਼ਾਮਿਲ ਹਨ | ਜ਼ਿਲ੍ਹਾ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਨੇ ਦੱਸਿਆ ਕਿ ਟਰੱਸਟ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਅਤੇ ਭਾਰਤ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜਿ. ਵੱਲੋਂ ਪਿਛਲੇ ਦਿਨੀਂ ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਵਾਸੀਆਂ ਲਈ ਦਿਲ ਖੋਲ੍ਹ ਕੇ ਮਦਦ ਕੀਤੀ ਜਾ ਰਹੀ ਹੈ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਖ਼ੁਰਦ, ਜਨਰਲ ਸਕੱਤਰ ਦਰਸ਼ਨ ਸਿੰਘ ਦਰਦੀ, ਹੈੱਡ ਗ੍ਰੰਥੀ ਗਿਆਨੀ ਅਵਤਾਰ ਸਿੰਘ ਬਧੇਸ਼ਾ, ਨੰਬਰਦਾਰ ਜਤਿੰਦਰ ਸਿੰਘ ਮਹੋਲੀ, ਸਰਪੰਚ ਯੂਨੀਅਨ ਬਲਾਕ ਅਮਰਗੜ੍ਹ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ, ਸਰਪੰਚ ਲਖਵੀਰ ਸਿੰਘ ਸਰਵਰਪੁਰ, ਹਰਬੰਸ ਸਿੰਘ ਮੁਹੰੰਦਗੜ੍ਹ ਅਤੇ ਸਾਹਿਬ ਸਿੰਘ ਬੂੰਗਾ ਆਦਿ ਸ਼ਖ਼ਸੀਅਤਾਂ ਵੀ ਮੌਜੂਦ ਸਨ |