11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਝੋਨੇ ਦਾ ਝਾੜ ਘਟਣ ਕਾਰਨ ਨਿਰਾਸ਼ ਹੋਏ ਕਿਸਾਨਾ ਲਈ ਆਪ ਸਰਕਾਰ 200 ਰੁਪਏ ਬੋਨਸ ਦੇਵੇ-ਗਰਗ <br/>

ਅਜੀਤ ਡੈਸਕ 23-10-2025
ਭਵਾਨੀਗੜ੍ਹ, 22 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਪਾਰ ਵਿੰਗ ਦੇ ਪ੍ਰਧਾਨ ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਮੁੱਖ ਸੰਸਦੀ ਸਕੱਤਰ ਨੇ ਬੇਮੌਸਮੀ ਬਾਰਸ਼ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਝੋਨੇ ਦਾ ਝਾੜ 50 ਪ੍ਰਤੀਸ਼ਤ ਤੱਕ ਘਟਣ ਕਾਰਨ ਕਿਸਾਨਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਬੇਮੌਸਮੀ ਜ਼ਿਆਦਾ ਬਾਰਸ਼ ਕਾਰਨ ਖੜ੍ਹੇ ਝੋਨੇ ਨੂੰ ਤੇਲਾ ਅਤੇ ਬੌਣਾ ਰੋਗ ਲੱਗਣ ਕਾਰਨ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ, ਜਿਸ ਨਾਲ ਝੋਨੇ ਦਾ ਝਾੜ 35 ਕੁਇੰਟਲ ਪ੍ਰਤੀ ਏਕੜ ਦੀ ਬਿਜਾਏ ਸਿਰਫ਼ 15 ਕੁਇੰਟਲ ਤੱਕ ਰਹਿ ਗਿਆ, ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਵਿਚੋਂ ਲੰਘਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਕੁਦਰਤ ਦੀ ਇਸ ਕਰੋਪੀ ਦਾ ਸ਼ਿਕਾਰ ਕਿਸਾਨਾਂ ਨੂੰ ਬਰਬਾਦੀ ਦੇ ਕੰਢੇ ਲਿਆ ਕੇ ਖੜ੍ਹਾ ਕਰ ਦਿੱਤਾ, ਲਾਚਾਰ ਅਤੇ ਬੇਬਸ ਹੋਇਆ ਅੰਨ ਦਾਤਾ ਪੰਜਾਬ ਸਰਕਾਰ ਵੱਲ ਮਦਦ ਦੀ ਅਪੀਲ ਕਰ ਰਿਹਾ ਹੈ, ਪਰ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਕਿਸਾਨਾਂ ਵੱਲ ਕੋਈ ਧਿਆਨ ਨਾ ਹੋਣ ਕਿਸਾਨਾਂ ਦਾ ਪੰਜਾਬ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਰਥਿਕ ਪੱਖੋਂ ਖ਼ਤਮ ਹੋ ਰਹੇ ਕਿਸਾਨ ਨੂੰ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕਰਦਿਆਂ ਖ਼ਰਾਬ ਹੋਈਆਂ ਫ਼ਸਲਾਂ ਦੇ ਘੱਟ ਝਾੜ ਨਿਕਲਣ 'ਤੇ ਤੁਰੰਤ 200 ਪ੍ਰਤੀ ਕੁਇੰਟਲ ਦਾ ਬੋਨਸ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ, ਤਾਂ ਕਿ ਅੰਨਦਾਤਾ ਨੂੰ ਬਚਾਇਆ ਜਾ ਸਕੇ |

ਪਿਛਲੀ ਖ਼ਬਰ ਸੰਗਰੂਰ ਦੇ ਨੂਰਪੁਰਾ ਮੁਹੱਲੇ ਵਿਚ 1 ਲੱਖ 56 ਹਾਜ਼ਰ ਦੀ ਚੋਰੀ- ਦੋ ਚੋਰ ਕਾਬੂ, ਇੱਕ ਫ਼ਰਾਰ ਅਗਲੀ ਖ਼ਬਰ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਮਾਰੋਹ 25 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।