20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਇੱਕ ਸਾਲ ਪਹਿਲਾਂ ਕਮੇਟੀਆਂ ਦੇ ਨਾਂਅ 'ਤੇ ਕਰੋੜਾਂ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਗਿ੍ਫ਼ਤਾਰ

ਅਜੀਤ ਡੈਸਕ 24-10-2025
ਸ਼ੇਰਪੁਰ, 23 ਅਕਤੂਬਰ (ਦਰਸ਼ਨ ਸਿੰਘ ਖੇੜੀ) - ਕਰੀਬ ਇੱਕ ਸਾਲ ਪਹਿਲਾਂ ਕਮੇਟੀਆਂ ਇਕੱਠੀਆਂ ਕਰਨ ਦੇ ਨਾਂਅ 'ਤੇ ਠੱਗੀ ਮਾਰਨ ਅਤੇ ਜਾਲ੍ਹਸਾਜ਼ੀ ਕਰਨ ਵਾਲੇ ਪਤੀ-ਪਤਨੀ ਰਮਨਦੀਪ ਸਿੰਘ ਪੁੱਤਰ ਹਰਭਜਨ ਸਿੰਘ ਅਤੇ ਸੰਦੀਪ ਕੌਰ ਪਤਨੀ ਰਮਨਦੀਪ ਸਿੰਘ ਵਾਸੀਆਂ ਪੱਤੀ ਖਲੀਲ ਸ਼ੇਰਪੁਰ ਨੂੰ ਅੱਜ ਸ਼ੇਰਪੁਰ ਪੁਲਿਸ ਵਲੋਂ ਧੂਰੀ ਵਿਖੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਵਲੋਂ ਰਮਨਦੀਪ ਸਿੰਘ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਅਤੇ ਉਸ ਦੀ ਪਤਨੀ ਸੰਦੀਪ ਕੌਰ ਨੂੰ ਜੇਲ੍ਹ ਭੇਜ ਦਿੱਤਾ ਗਿਆ | ਡਿਊਟੀ ਅਫ਼ਸਰ ਅਤੇ ਕੇਸ਼ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਕਰੀਬ ਇੱਕ ਸਾਲ ਪਹਿਲਾਂ ਕਮੇਟੀਆਂ ਦੇ ਨਾਮ ਤੇ 28 ਵਿਅਕਤੀਆਂ ਨਾਲ ਕਰੀਬ 1 ਕਰੋੜ 97 ਲੱਖ 85 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਰਮਨਦੀਪ ਸਿੰਘ ਪੁੱਤਰ ਹਰਭਜਨ ਸਿੰਘ, ਸਤਨਾਮ ਸਿੰਘ ਪੁੱਤਰ ਹਰਭਜਨ ਸਿੰਘ, ਹਰਭਜਨ ਸਿੰਘ ਪੁੱਤਰ ਸੁਰਜੀਤ ਸਿੰਘ ਅਤੇ ਸੰਦੀਪ ਕੌਰ ਪਤਨੀ ਰਮਨਦੀਪ ਸਿੰਘ ਵਾਸੀਆਨ ਪੱਤੀ ਖਲੀਲ ਸ਼ੇਰਪੁਰ ਦੇ ਖ਼ਿਲਾਫ਼ ਥਾਣਾ ਸ਼ੇਰਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ | ਸਤਨਾਮ ਸਿੰਘ ਤੇ ਹਰਭਜਨ ਸਿੰਘ ਨੂੰ ਪਹਿਲਾਂ ਹੀ ਗਿ੍ਫ਼ਤਾਰ ਕਰ ਲਿਆ ਗਿਆ ਸੀ ਜੋ ਕਿ ਜ਼ਮਾਨਤ ਤੇ ਚੱਲ ਰਹੇ ਹਨ | ਜਦਕਿ ਕੇਸ਼ ਦੇ ਪ੍ਰਮੁੱਖ ਸਰਗਨਾਂ ਦੀ ਗਿ੍ਫ਼ਤਾਰੀ ਬਾਕੀ ਸੀ | ਜੋ ਬੀਤੇ ਕੱਲ੍ਹ ਇੱਕ ਵਿਅਕਤੀ ਰਾਹੀਂ ਥਾਣਾ ਸ਼ੇਰਪੁਰ ਵਿਖੇ ਪੇਸ਼ ਹੋਏ ਜਿਨ੍ਹਾਂ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਰਮਨਦੀਪ ਸਿੰਘ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਤੇ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤੇ 27 ਅਕਤੂਬਰ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਬਿਨਾਂ ਕਿਸੇ ਭੇਦਭਾਵ ਤੋਂ ਸ਼ਹਿਰ ਦੇ ਹਰੇਕ ਵਾਰਡ ਵਿਚ ਹੋ ਰਹੇ ਹਨ ਵਿਕਾਸ ਦੇ ਕੰਮ- ਪ੍ਰਧਾਨ ਨਹਿਲ ਅਗਲੀ ਖ਼ਬਰ ਸੀ.ਪੀ.ਆਈ. ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।