ਸੰਗਰੂਰ: - ਸ਼ਹਿਰ ਦੇ ਵਾਰਡ ਨੰ: 22 ਤੋਂ ਕੌਂਸਲਰ ਅਵਤਾਰ ਸਿੰਘ ਤਾਰਾ ਵਲੋਂ ਉਨ੍ਹਾਂ ਦੇ ਵਾਰਡ ਵਿਚ ਕੰਮ ਨਾ ਹੋਣ ਦੇ ਦੋਸ਼ ਲਗਾਉਂਦਿਆਂ ਦਿੱਤੇ ਜਾ ਰਹੇ ਧਰਨੇ ਬਾਰੇ ਜਦ ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਬਿਨ੍ਹਾਂ ਕਿਸੇ ਭੇਦਭਾਵ ਤੋਂ ਸ਼ਹਿਰ ਦੇ ਹਰੇਕ ਵਾਰਡ ਅੰਦਰ ਕੰਮ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਅਵਤਾਰ ਸਿੰਘ ਤਾਰਾ ਵਾਰਡ ਅੰਦਰ ਵੀ ਹਾਲ ਹੀ ਵਿਚ ਉਨ੍ਹਾਂ ਵਲੋਂ 20 ਦੇ ਕਰੀਬ ਨਵੀਆਂ ਸਟਰੀਟ ਲਾਈਟਾਂ ਲਗਾਉਣ ਦੇ ਨਾਲ ਨਾਲ ਹੋਰ ਜ਼ਰੂਰੀ ਕੰਮ ਕਰਵਾਏ ਗਏ ਹਨ ਪਰ ਫਿਰ ਵੀ ਤਾਰਾ ਵਲੋਂ ਨਾਲ ਕੰਮ ਨਾ ਹੋਣ ਦੀ ਕੀਤੀ ਜਾ ਰਹੀ ਗੱਲ ਹਾਸੋਂਹਿਣੀ ਜਾਪਦੀ ਹੈ | ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੰੂ ਇੰਝ ਜਾਪਦਾ ਹੈ ਕਿ ਤਾਰਾ ਆਪਣੇ ਵਾਰਡ ਦੇ ਕੰਮਾਂ ਲਈ ਨਹੀਂ ਬਲਕਿ ਸਿਰਫ਼ ਅਤੇ ਸਿਰਫ਼ ਉਨ੍ਹਾਂ ਦਾ ਵਿਰੋਧ ਕਰਨ ਲਈ ਧਰਨੇ ਉੋੱਤੇ ਬੈਠ ਕੇ ਆਪਣੀ ਰਾਜਨੀਤੀ ਚਮਕਾਉਣਾ ਚਾਹੁੰਦਾ ਹੈ |