ਅਹਿਮਦਗੜ੍ਹ/ਮਲੇਰਕੋਟਲਾ, 23 ਅਕਤੂਬਰ (ਸੁਖਜੀਤ ਸਿੰਘ ਖੇੜਾ/ਮਨਜਿੰਦਰ ਸਿੰਘ ਸਰੌਦ) - ਸਹੋਦਿਆ ਬੈਨਰ ਅੰਡਰ ਚੱਲ ਰਹੇ ਖੇਡ ਮੁਕਾਬਲਿਆਂ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਨੇ ਆਪਣਾ ਨਾਂ ਚਮਕਾਇਆ | ਉਹ ਭਿੰਦਰਾ ਗਲੋਬਲ ਸਕੂਲ ਬਿੰਜੋਕੀ ਵਿਚ ਚੱਲ ਰਹੇ ਖੇਡ ਮੁਕਾਬਲਿਆਂ ਵਿਚ ਵਾਲੀਬਾਲ ਦੀ ਅੰਡਰ 17 ਦੀ ਟੀਮ ਵਿਚ ਰਣਵੀਰ ਸਿੰਘ, ਅਰਸ਼ਪ੍ਰੀਤ ਸਿੰਘ, ਰੂਬਲਪ੍ਰੀਤ ਸਿੰਘ, ਬਲਪ੍ਰੀਤ ਸਿੰਘ, ਰਵਿੰਦਰ ਸਿੰਘ, ਸਾਹਿਲਪ੍ਰੀਤ ਸਿੰਘ, ਅਮਰਿੰਦਰ ਸਿੰਘ, ਤੇਜਪਾਲ ਸਿੰਘ, ਸਾਹਿਬ ਜੀ ਸਿੰਘ, ਬਲਰਾਜ ਸਿੰਘ, ਸੁਖਮਨਪ੍ਰੀਤ ਸਿੰਘ, ਸਤਵੀਰ ਸਿੰਘ ਨੇ ਦੂਜੀ ਪੁਜ਼ੀਸ਼ਨ ਪ੍ਰਾਪਤ ਕਰਕੇ ਤੇ ਅੰਡਰ 19 ਦੀ ਟੀਮ ਵਿਚ ਮਨਰਾਜ ਸਿੰਘ, ਗੁਰਜੋਤ ਸਿੰਘ, ਤਰਨਵੀਰ ਸਿੰਘ, ਵਾਰਿਸ ਪ੍ਰੀਤ ਸਿੰਘ, ਸੁਪਨਦੀਪ ਸਿੰਘ, ਅਰਮਾਨ ਸਿੰਘ, ਰਾਜਵੀਰ ਸਿੰਘ, ਦਲਜੀਤ ਸਿੰਘ, ਹਸਨਪ੍ਰੀਤ ਸਿੰਘ, ਸੁਖਮਨਪ੍ਰੀਤ ਸਿੰਘ, ਸੁਖਮਨਦੀਪ ਸਿੰਘ, ਨੇ ਪਹਿਲੀ ਪੁਜ਼ੀਸ਼ਨ ਪ੍ਰਾਪਤ ਕਰਕੇ ਸਹੋਦਿਆ ਖੇਡ ਮੁਕਾਬਲਿਆਂ ਵਿਚ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ | ਜਿਸ ਵਿਚ ਰਾਜਵੀਰ ਸਿੰਘ ਨੂੰ ਬੈੱਸਟ ਖਿਡਾਰੀ ਵਜੋਂ ਸਨਮਾਨਿਤ ਕੀਤਾ ਗਿਆ | ਇਹ ਟੂਰਨਾਮੈਂਟ ਸਕੂਲ ਦੇ ਡੀ.ਪੀ. ਮੈਡਮ ਨਵਜੋਤ ਕੌਰ, ਡੀ.ਪੀ. ਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਲਿਜਾਇਆ ਗਿਆ | ਸਕੂਲ ਦੀ ਮੈਨੇਜਮੈਂਟ ਦੇ ਪ੍ਰਧਾਨ ਸੁਖਦੇਵ ਸਿੰਘ ਵਾਲੀਆ, ਐਮ.ਡੀ ਗੁਰਮਤਪਾਲ ਸਿੰਘ ਵਾਲੀਆ, ਟਰੱਸਟੀ ਮੈਡਮ ਰਮਨਪ੍ਰੀਤ ਕੌਰ ਵਾਲੀਆ, ਪਿ੍ੰਸੀਪਲ ਮੈਡਮ ਦਲਜੀਤ ਕੌਰ ਅÏਲਖ ਨੇ ਵਾਲੀਬਾਲ ਦੀਆਂ ਦੋਨਾਂ ਟੀਮਾਂ ਨੂੰ ਵਧਾਈ ਦਿੱਤੀ ਤੇ ਉਹਨਾਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਇੱਕ ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਦਿਮਾਗ਼ ਦਾ ਵਾਸ ਹੁੰਦਾ ਹੈ ਇਸ ਲਈ ਸਰੀਰ ਨੂੰ ਤੰਦਰੁਸਤ ਰੱਖਣ ਲਈ ਖੇਡਾਂ ਬਹੁਤ ਮਹੱਤਵਪੂਰਨ ਹਨ |