20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਕੈਬਨਿਟ ਮੰਤਰੀ ਗੋਇਲ ਵਲੋਂ ਨੌਜਵਾਨ ਖਿਡਾਰੀ ਲਵੀ ਸਿੰਘ ਦਾ ਸਨਮਾਨ

ਅਜੀਤ ਡੈਸਕ 24-10-2025
ਲਹਿਰਾਗਾਗਾ, 23 ਅਕਤੂਬਰ (ਅਸ਼ੋਕ ਗਰਗ) - ਹਲਕਾ ਲਹਿਰਾਗਾਗਾ ਦੇ ਪਿੰਡ ਸੇਖੂਵਾਸ ਦੇ ਰਹਿਣ ਵਾਲੇ ਨੌਜਵਾਨ ਖਿਡਾਰੀ ਲਵੀ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੇ ਹਾਲ ਹੀ ਵਿਚ ਹਿਮਾਚਲ ਪ੍ਰਦੇਸ਼ ਦੇ ਸੋਲਨ ਵਿਖੇ ਹੋਈ ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ ਵਿਚ ਅੰਡਰ-16 ਉਮਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਜਿੱਤਿਆ ਹੈ | ਉਸ ਦੀ ਇਸ ਪ੍ਰਾਪਤੀ ਨੂੰ ਦੇਖਦੇ ਹੋਏ ਹੁਣ ਉਸ ਦੀ ਚੋਣ ਏਸ਼ੀਅਨ ਚੈਂਪੀਅਨਸ਼ਿਪ ਲਈ ਹੋਈ ਹੈ, ਜੋ ਕਿ ਆਉਣ ਵਾਲੇ ਸਮੇਂ ਵਿਚ ਹੋਣੀ ਹੈ | ਇਸ ਉਪਲਬਧੀ ਲਈ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅੱਜ ਵਿਸ਼ੇਸ਼ ਤੌਰ 'ਤੇ ਲਵੀ ਸਿੰਘ ਦਾ ਸਨਮਾਨ ਕੀਤਾ ਅਤੇ ਉਸ ਦੇ ਚਮਕਦੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ, ਜੋ ਮਾਣ ਦੀ ਗੱਲ ਹੈ | ਸ਼੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡਾਂ ਦੇ ਪ੍ਰੋਤਸਾਹਨ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਨੂੰ ਉੱਚ ਪੱਧਰੀ ਸਹੂਲਤਾਂ, ਸਿਖਲਾਈ ਅਤੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਝੰਡਾ ਲਹਿਰਾ ਸਕਣ | ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਖੇਡ ਮੈਦਾਨ ਤੇ ਸਟੇਡੀਅਮ ਜੰਗੀ ਪੱਧਰ ਉੱਤੇ ਬਣਾਏ ਜਾ ਰਹੇ ਹਨ, ਤਾਂ ਜੋ ਹਰ ਪਿੰਡ ਦਾ ਨੌਜਵਾਨ ਆਪਣੇ ਖੇਤਰ ਵਿਚ ਅੱਗੇ ਵੱਧ ਸਕੇ ਤੇ ਸੂਬੇ ਦਾ ਨਾਮ ਚਮਕਾ ਸਕੇ | ਸ਼੍ਰੀ ਗੋਇਲ ਨੇ ਕਿਹਾ ਕਿ ਲਵੀ ਸਿੰਘ ਵਰਗੇ ਨੌਜਵਾਨ ਖਿਡਾਰੀ ਹੋਰ ਬੱਚਿਆਂ ਲਈ ਪ੍ਰੇਰਨਾ ਦਾ ਸਰੋਤ ਹਨ ਅਤੇ ਪਿੰਡ ਪੱਧਰ 'ਤੇ ਟੈਲੰਟ ਨੂੰ ਨਿਖਾਰਨ ਲਈ ਸਰਕਾਰ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ | ਉਨ੍ਹਾਂ ਖਿਡਾਰੀ ਦੇ ਪਰਿਵਾਰ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਮਾਪਿਆਂ ਦੀ ਹੌਸਲਾ ਅਫ਼ਜ਼ਾਈ ਹੀ ਬੱਚਿਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕਰਦੀ ਹੈ | ਇਸ ਮੌਕੇ ਪੀ.ਏ. ਰਾਕੇਸ਼ ਕੁਮਾਰ ਗੁਪਤਾ, ਪਿੰਡ ਦੇ ਸਰਪੰਚ, ਪੰਚ, ਵੱਖ ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਡੀ.ਐਸ.ਪੀ ਸੰਜੀਵ ਕਪੂਰ ਨੇ ਅਮਰਗੜ੍ਹ ਪੁਲਿਸ ਉਪ ਕਪਤਾਨ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਝੋਨੇ ਦੀ ਪੈਦਾਵਾਰ 'ਚ 40 ਫ਼ੀਸਦੀ ਕਮੀ, ਕਿਸਾਨਾਂ ਦੇ ਚਿਹਰਿਆਂ 'ਤੇ ਨਿਰਾਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।