21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਜਾਗਿ੍ਤੀ ਯਾਤਰਾ ਦਾ ਮਲੇਰਕੋਟਲਾ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ

ਅਜੀਤ ਡੈਸਕ 24-10-2025
ਮਲੇਰਕੋਟਲਾ, 23 ਅਕਤੂਬਰ (ਮੁਹੰਮਦ ਹਨੀਫ਼ ਥਿੰਦ)- ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਮਲੇਰਕੋਟਲਾ ਪਹੁੰਚਣ 'ਤੇ ਪ੍ਰਬੰਧਕ ਕਮੇਟੀ ਤੇ ਸਿੱਖ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਗੁਰੂ ਸਾਹਿਬ ਜੀ ਦੀਆਂ ਨਿਸ਼ਾਨੀਆਂ ਦੇ ਦਰਸ਼ਨ ਕੀਤੇ | ਇਸ ਮੌਕੇ ਅਜੀਤ ਸਿੰਘ ਚੰਦੂਰਾਈਆਂ ਸਾਬਕਾ ਸੂਚਨਾ ਕਮਿਸ਼ਨਰ ਪੰਜਾਬ, ਜਸਵੰਤ ਸਿੰਘ ਗੱਜਣ ਮਾਜਰਾ ਵਿਧਾਇਕ ਹਲਕਾ ਅਮਰਗੜ੍ਹ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਹਾਦਰ ਸਿੰਘ, ਜਰਨੈਲ ਸਿੰਘ ਮੰਨਵੀ, ਗੁਰਮੁਖ ਸਿੰਘ ਟਿਵਾਣਾ, ਸਰਦਾਰ ਆਤਮਾ ਸਿੰਘ, ਸਰਦਾਰ ਹਰਜਿੰਦਰ ਸਿੰਘ ਢੀਂਡਸਾ, ਗਿਆਨੀ ਅਮਰ ਸਿੰਘ ਦਸਮੇਸ਼ ਕੰਬਾਈਨ, ਮਾਸਟਰ ਪਿਆਰਾ ਸਿੰਘ, ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਦਾ, ਹਰਪ੍ਰੀਤ ਸਿੰਘ ਭੰਗੂ, ਬਹਾਦਰ ਸਿੰਘ, ਰਣਜੋਧ ਸਿੰਘ ਤੋਂ ਇਲਾਵਾ ਭਾਈ ਨਰਿੰਦਰ ਪਾਲ ਸਿੰਘ ਨੰਨੂ ਮੁੱਖ ਗ੍ਰੰਥੀ ਸਮੇਤ ਪ੍ਰਬੰਧਕਾਂ ਨੇ ਸਿਰੋਪਾਓ ਭੇਟ ਕੀਤੇ ਤੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ |
ਪਿਛਲੀ ਖ਼ਬਰ ਡੀ.ਟੀ.ਐਫ਼. ਵਲੋਂ ਤਰਨਤਾਰਨ ਵਿਖੇ ਰੋਸ ਮਾਰਚ 2 ਨੂੰ ਅਗਲੀ ਖ਼ਬਰ ਮੌੜ ਕਲਾਂ ਵਿਖੇ ਸੱਪ ਦੇ ਡੱਸਣ ਨਾਲ ਮਜ਼ਦੂਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।