21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 24-10-2025
ਲੌਂਗੋਵਾਲ, 23 ਅਕਤੂਬਰ (ਸ.ਸ.ਖੰਨਾ, ਵਿਨੋਦ) - ਸਥਾਨਕ ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਅਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਆਰੰਭ ਹਨ | ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਐਡਵੋਕੇਟ ਗੁਰਵਿੰਦਰ ਸਿੰਘ ਆਹਲੂਵਾਲੀਆ ਦੇ ਗ੍ਰਹਿ ਵਿਖੇ ਕੀਰਤਨੀ ਜੱਥੇ ਵਲੋਂ ਕੀਰਤਨ ਕੀਤਾ ਗਿਆ ਉਪਰੰਤ ਅਰਦਾਸ ਤੇ ਆਈਆਂ ਸੰਗਤਾਂ ਲਈ ਚਾਹ ਪਾਣੀ ਦੇ ਲੰਗਰ ਲਗਾਏ ਗਏ | ਇਸ ਮੌਕੇ ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ ਦੁੱਲਟ ਨੇ ਵੀ ਹਾਜ਼ਰੀ ਭਰੀ | ਨੰਬਰਦਾਰ ਅਵਤਾਰ ਸਿੰਘ ਦੁਲਟ ਨੇ ਪਰਿਵਾਰ ਦੀ ਤਰਫ਼ੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਐਡਵੋਕੇਟ ਗੁਰਵਿੰਦਰ ਸਿੰਘ ਵਲੋਂ ਕੀਰਤਨੀ ਜਥੇ ਤੇ ਮੌਜੂਦਾ ਕੌਂਸਲਰਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਬਾਬਾ ਕੁਲਵੰਤ ਸਿੰਘ ਕਾਂਤੀ, ਸ਼ਮਿੰਦਰ ਸਿੰਘ ਵਾਲੀਆ, ਮੋਹਨ ਸਿੰਘ, ਧਰਮ ਸਿੰਘ, ਜੀਤ ਸਿੰਘ ਜਗਾਤੀਆ, ਸਾਬਕਾ ਸੁਸਾਇਟੀ ਪ੍ਰਧਾਨ ਜਸਵਿੰਦਰ ਸਿੰਘ ਦੁੱਲਟ, ਜੁਗਰਾਜ ਸਿੰਘ ਫੌਜੀ, ਕੌਂਸਲਰ ਗੁਰਮੀਤ ਸਿੰਘ ਲੱਲੀ, ਹਰਭਿੰਦਰ ਸਿੰਘ ਨਾਨਕ, ਅੰਮਿ੍ਤਪਾਲ ਸਿੰਘ ਸਿੱਧੂ, ਲਖਵਿੰਦਰ ਸਿੰਘ ਸਿੱਧੂ, ਪਰਮਿੰਦਰ ਕੌਰ ਆਦਿ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲ ਕਾਤਰੋਂ ਵਿਖੇ ਖਿਡਾਰੀਆਂ ਨੂੰ ਕੀਤਾ ਸਨਮਾਨ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।