ਅਮਰਗੜ੍ਹ, 23 ਅਕਤੂਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਬਾਬਾ ਵਿਸ਼ਵਕਰਮਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬਾਣੀ ਦੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਭਾਈ ਪੁਰਸ਼ੋਤਮ ਸਿੰਘ ਤੇ ਭਾਈ ਗੁਰਪ੍ਰੀਤ ਸਿੰਘ ਬਾਬਾ ਬਕਾਲਾ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਰਸ-ਭਿੰਨੇ ਕੀਰਤਨ ਨਾਲ ਨਿਹਾਲ ਕੀਤਾ ਗਿਆ | ਦਸਮੇਸ਼ ਮਕੈਨੀਕਲ ਵਰਕਸ ਅਮਰਗੜ੍ਹ ਦੇ ਐਮ.ਡੀ. ਸਵਰਨਜੀਤ ਸਿੰਘ ਪਨੇਸਰ ਗੁਰਵਿੰਦਰ ਸਿੰਘ ਮਠਾੜੂ ਅਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਵਲੋਂ ਕੀਰਤਨੀ ਜਥੇ ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ | ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਵਿਸ਼ਵਕਰਮਾ ਨੇ ਸਾਨੂੰ ਸੱਚੀ ਕਿਰਤ ਦੇ ਨਾਲ ਉਸ ਅਕਾਲ ਪੁਰਖ ਦੇ ਨਾਮ ਨਾਲ ਵੀ ਜੋੜਿਆ ਹੈ ਅਤੇ ਸੱਚੀ ਸੁੱਚੀ ਕਿਰਤ ਹੀ ਉਸ ਅਕਾਲ ਪੁਰਖ ਦਾ ਸਿਮਰਨ ਹੈ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਮਿਉਂਸਪਲ ਕੌਂਸਲਰ ਮਾਸਟਰ ਸ਼ੇਰ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ ਸਰਬਜੀਤ ਸਿੰਘ ਪਨੇਸਰ, ਨੰਬਰਦਾਰ ਭੁਪਿੰਦਰ ਸਿੰਘ ਲਾਂਗੜੀਆਂ, ਭੁਪਿੰਦਰ ਸਿੰਘ ਭੋਲਾ ਯੂ.ਐਸ.ਏ., ਸਮਾਜ ਸੇਵੀ ਹਰਸ਼ ਸਿੰਗਲਾ, ਤੀਰਥ ਸਿੰਘ ਢੀਂਡਸਾ, ਹਰਪਿੰਦਰ ਸਿੰਘ ਮਠਾੜੂ, ਸ਼ਹਿਰੀ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਗੁਰਜੀਤ ਸਿੰਘ ਧੀਮਾਨ ਮਾਨ ਲਾਂਗੜੀਆਂ, ਸ਼ਰਧਾ ਰਾਮ, ਜਗਦੇਵ ਸਿੰਘ, ਮੀਤ ਪ੍ਰਧਾਨ ਗੁਰਮੀਤ ਸਿੰਘ, ਖ਼ਜ਼ਾਨਚੀ, ਡਾ. ਮਨਪ੍ਰੀਤ ਸਿੰਘ,ਦਰਸ਼ਨ ਸਿੰਘ ਪ੍ਰਧਾਨ ਗੁਰੂ ਨਾਨਕ ਰਸੋਈ, ਪ੍ਰੀਤਮ ਸਿੰਘ, ਜਸਵੰਤ ਸਿੰਘ, ਨਿਰਮਲ ਸਿੰਘ,ਪਰਮਜੀਤ ਸਿੰਘ,ਰਜਿੰਦਰ ਸਿੰਘ, ਡਾ. ਹਰਦੇਵ ਸਿੰਘ ਗਿੱਲ, ਡਾ. ਅਵਤਾਰ ਸਿੰਘ, ਇੰਦਰਜੀਤ ਸਿੰਘ ਗਿੱਲ, ਬਚਿੱਤਰ ਸਿੰਘ ਢੀਂਡਸਾ, ਪਰਵਿੰਦਰ ਸਿੰਘ ਧੀਮਾਨ, ਸਤਬੀਰ ਸਿੰਘ ਲੋਟੇ, ਸੰਜੀਵ ਕੁਮਾਰ ਸਿੰਗਲਾ, ਰਾਜੀਵ ਕੁਮਾਰ ਸਿੰਗਲਾ, ਪਰਮਜੀਤ ਸਿੰਘ ਆੜ੍ਹਤੀ, ਸੁਖਦੇਵ ਸਿੰਘ, ਅੰਮਿ੍ਤਪਾਲ ਜੋਸ਼ੀ ਬੀਟਾ, ਜੈਦੀਪ ਸਿੰਘ, ਕਿਰਨਦੀਪ ਸਿੰਘ, ਅਵਤਾਰ ਸਿੰਘ, ਹਰਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ |