ਧੂਰੀ, 23 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਗੁਰਦੁਆਰਾ ਰਾਮਗੜ੍ਹੀਆ ਸਭਾ ਧੂਰੀ ਵਿਖੇ ਪੰਜ ਮੈਂਬਰੀ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਰਾਮਗੜ੍ਹੀਆ ਸਭਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਕੀਤੀ ਗਈ | ਇਸ ਮੌਕੇ ਪੰਜ ਮੈਂਬਰੀ ਕਮੇਟੀ ਵਿਚ ਨਿਧਾਨ ਸਿੰਘ ਦਿਓਸੀ, ਦਰਸ਼ਨ ਸਿੰਘ ਲੋਟੇ, ਤੇਜਿੰਦਰ ਸਿੰਘ ਨੰਨੜੇ, ਮਹਿੰਦਰ ਸਿੰਘ ਛਾਪੇ ਵਾਲੇ ਤੇ ਗੁਰਬਖ਼ਸ਼ ਸਿੰਘ ਗੁੱਡੂ ਚੁਣੇ ਗਏ ਤੇ ਇਸ ਪੰਜ ਮੈਂਬਰੀ ਕਮੇਟੀ ਵਲੋਂ ਸਰਬਸੰਮਤੀ ਨਾਲ ਗੁਰਦੁਆਰਾ ਰਾਮਗੜ੍ਹੀਆ ਸਭਾ ਦੀ ਪ੍ਰਬੰਧਕੀ ਕਮੇਟੀ ਦਾ ਪ੍ਰਧਾਨ ਹਰਭਜਨ ਸਿੰਘ, ਚੇਅਰਮੈਨ ਉਦੈ ਸਿੰਘ, ਮੀਤ ਪ੍ਰਧਾਨ ਅਮਰੀਕ ਸਿੰਘ, ਸੈਕਟਰੀ ਜਗਤਾਰ ਸਿੰਘ, ਮੀਤ ਸੈਕਟਰੀ ਪਰਮਿੰਦਰ ਸਿੰਘ, ਖਜ਼ਾਨਚੀ ਜਸਵਿੰਦਰ ਸਿੰਘ, ਸਹਾਇਕ ਖਜ਼ਾਨਚੀ ਗੁਰਪ੍ਰੀਤ ਸਿੰਘ ਤੇ ਕੁਲਦੀਪ ਸਿੰਘ, ਸ਼ਿਆਮ ਸਿੰਘ, ਲਖਵਿੰਦਰ ਸਿੰਘ, ਸਰਬਜੀਤ ਸਿੰਘ, ਪਰਮਿੰਦਰ ਸਿੰਘ ਪੱਪੀ ਤੇ ਸੁਖਵਿੰਦਰ ਸਿੰਘ ਆਦਿ ਕਮੇਟੀ ਮੈਂਬਰ ਚੁਣੇ ਗਏ | ਇਸ ਮੌਕੇ ਗੁਰਦੁਆਰਾ ਰਾਮਗੜ੍ਹੀਆ ਸਭਾ ਦੀ ਪ੍ਰਬੰਧਕੀ ਕਮੇਟੀ ਪ੍ਰਧਾਨ ਹਰਭਜਨ ਸਿੰਘ ਨੇ ਸਮੂਹ ਰਾਮਗੜ੍ਹੀਆ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਰਾਮਗੜ੍ਹੀਆ ਨਿਸ਼ਕਾਮ ਸੇਵਾ ਯੂਥ ਕਲੱਬ ਧੂਰੀ ਵਲੋਂ ਨਵੀਂ ਚੁਣੀ ਗਈ ਗੁਰਦੁਆਰਾ ਰਾਮਗੜ੍ਹੀਆ ਸਭਾ ਦੀ ਪ੍ਰਬੰਧਕੀ ਕਮੇਟੀ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਸਮੱਰਥਨ ਕੀਤਾ ਗਿਆ |