21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬਾਬਾ ਵਿਸ਼ਵਕਰਮਾ ਨੇ ਹੁਨਰ ਕਲਾ ਤੇ ਵਿਗਿਆਨ ਨੂੰ ਵਿਕਸਿਤ ਕੀਤਾ-ਅਮਨ ਅਰੋੜਾ <br/>

ਅਜੀਤ ਡੈਸਕ 24-10-2025
ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਕਿਰਤ ਦੇ ਦੇਵਤਾ ਤੇ ਜਗਤ ਗੁਰੂ ਭਗਵਾਨ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸਥਾਨਕ ਵਿਸ਼ਵਕਰਮਾ ਭਵਨ ਸੁਨਾਮ ਵਿਖੇ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਗੁਰਬਾਣੀ ਦਾ ਰੂਹਾਨੀ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਨੇ ਸਾਰਿਆਂ ਨੂੰ ਬਾਬਾ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦੇ ਕਿਹਾ ਕੇ ਬਾਬਾ ਵਿਸ਼ਵਕਰਮਾ ਜੀ ਇੱਕ ਬਹੁਤ ਵਧੀਆ ਸ਼ਿਲਪਕਾਰ ਸਨ ਅਤੇ ਉਨ੍ਹਾਂ ਭਵਨ ਕਲਾ ਨਿਰਮਾਣ ਦੇ ਮੋਢੀ ਵੀ ਮੰਨਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਅੱਜ ਭਾਵੇਂ ਵਿਗਿਆਨ ਦਾ ਯੁੱਗ ਹੈ ਅਤੇ ਭਗਵਾਨ ਵਿਸ਼ਵਕਰਮਾ ਇੱਕ ਨੂਰੀ ਜੋਤ ਦੇ ਰੂਪ ਵਿਚ ਸੰਸਾਰ ਤੇ ਆਏ ਅਤੇ ਉਨ੍ਹਾਂ ਨੇ ਹੁਨਰ ਕਲਾ ਤੇ ਵਿਗਿਆਨ ਨੂੰ ਵਿਕਸਿਤ ਕੀਤਾ | ਉਨ੍ਹਾਂ ਇਸ ਮੌਕੇ ਤੇ ਕਿ ਅੱਜ ਸਾਨੂੰ ਸਾਰਿਆ ਨੂੰ ਬਾਬਾ ਵਿਸ਼ਵਕਰਮਾ ਜੀ ਵਲੋ ਦਿਖਾਏ ਗਏ ਨੇਕੀ ਦੇ ਰਸਤੇ ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ | ਇਸ ਮੌਕੇ 'ਤੇ ਪਹੁੰਚੇ ਵਿਸ਼ੇਸ਼ ਮਹਿਮਾਨਾਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਅਤੇ ਯੂਥ ਅਕਾਲੀ ਨੇਤਾ ਅਮਨਵੀਰ ਸਿੰਘ ਚੈਰੀ ਨੇ ਵੀ ਬਾਬਾ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦੇ ਹੋਏ ਆਪਣੇ ਵਲੋ ਮੰਦਿਰ ਕਮੇਟੀ ਹਰ ਤਰਾ ਦੀ ਮਦਦ ਦਾ ਭਰੋਸਾ ਦਿਵਾਇਆ | ਇਸ ਮੌਕੇ ਮੰਦਰ ਕਮੇਟੀ ਪ੍ਰਧਾਨ ਹਰਵਿੰਦਰ ਸਿੰਘ ਦਿਉਸੀ, ਜਥੇਦਾਰ ਮੁਖ਼ਤਿਆਰ ਸਿੰਘ, ਅਜਾਇਬ ਸਿੰਘ ਸੱਗੂ, ਚਰਨਜੀਤ ਸਿੰਘ ਜੰਡੂ, ਸੰਦੀਪ ਸਿੰਘ ਦਿਊਸੀ, ਤਰਲੋਚਨ ਸਿੰਘ ਵਿਰਦੀ ਠੇਕੇਦਾਰ, ਦਲਵਿੰਦਰ ਸਿੰਘ ਭੋਡੇ, ਸੋਹਣ ਭੋਡੇ, ਬਰਮਾ ਨੰਦ ਬਿੱਟੀ, ਸੱਤਪਾਲ ਸਿੰਘ ਸੱਤੀ, ਹਰਵਿੰਦਰ ਸਿੰਘ ਨਾਮਧਾਰੀ, ਜਤਿੰਦਰ ਜੈਨ, ਡਾ. ਹਰਵਿੰਦਰ ਸਿੰਘ ਘਟੋੜਾ, ਰਾਜਿੰਦਰ ਸਿੰਘ ਭੋਡੇ, ਬਲਜੀਤ ਸਿੰਘ, ਸੋਮ ਸਿੰਘ ਸੱਗੂ, ਸੁਖਪਾਲ ਸਿੰਘ, ਸੁਰਿੰਦਰ ਪਾਲ ਸਿੰਘ ਦਿਉਸੀ, ਰਾਉਵਰਿੰਦਰ ਸਿੰਘ ਮਠਾੜੂ, ਮੱਖਣ ਸਿੰਘ ਮਾਨ ਸਿੰਘ ਮਠਾੜੂ, ਸਮਸੇਰ ਸਿੰਘ ਸੌਦ, ਹਰਦੀਪ ਸਿੰਘ, ਜਤਿੰਦਰ ਸਿੰਘ, ਰਾਜ ਸਿੰਘ ਭੋਡੇ, ਗੁਰਪ੍ਰੀਤ ਸਿੰਘ ਲਖਮੀਰਵਾਲਾ, ਰਨਵੀਰ ਸਿੰਘ ਦਿਉਸੀ, ਜਸਵੀਰ ਸਿੰਘ, ਹਰਜੀਤ ਸਿੰਘ, ਧਰਮਪਾਲ ਸਿੰਘ, ਗੋਬਿੰਦ ਸਿੰਘ ਸੱਗੂ, ਕਿ੍ਸਨ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ, ਕੁਲਦੀਪ ਸਿੰਘ ਸੱਗੂ, ਗੁਰੰਜਟ ਸਿੰਘ ਅਤੇ ਕਰਮਜੀਤ ਸਿੰਘ ਆਦਿ ਵੀ ਹਾਜਰ ਸਨ |

ਪਿਛਲੀ ਖ਼ਬਰ ਡੇਰਾ ਬਾਬਾ ਇੰਦਰ ਦਾਸ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਨਸ਼ਾ ਸਮਗਲਰਾਂ ਦੀ ਪ੍ਰਾਪਰਟੀਆਂ ਦੀ ਪੜਤਾਲ ਜਾਰੀ - ਡੀ.ਐੱਸ.ਪੀ. ਰਣਬੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।