28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਮਿੰਕੂ ਜਵੰਧਾ ਨੇ ਮਰਹੂਮ ਅਮਨਪ੍ਰੀਤ ਕੌਰ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ <br/>

ਅਜੀਤ ਡੈਸਕ 01-11-2025
ਸੰਗਰੂਰ, 31 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਵਲੋਂ ਸਾਬਕਾ ਕੌਂਸਲਰ ਅਮਰਜੀਤ ਸਿੰਘ ਦੀ ਭਤੀਜੀ ਅਮਨਪ੍ਰੀਤ ਕੌਰ (ਸਪੁੱਤਰੀ ਇੰਦਰਜੀਤ ਸਿੰਘ) ਦੀ ਕੈਨੇਡਾ ਵਿਚ ਮੌਤ ਹੋ ਗਈ ਸੀ, ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਪ੍ਰੇਮ ਬਸਤੀ ਵਿਖੇ ਆਏ ਡਾ. ਜਵੰਧਾ ਨੇ ਕਿਹਾ ਕਿ ਇਸ ਅਸਿਹ ਦੁੱਖ ਦੀ ਘੜੀ ਵਿਚ ਉਹ ਪੂਰੀ ਤਰ੍ਹਾਂ ਉਨ੍ਹਾਂ ਨਾਲ ਖੜੇ ਹਨ | ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਅਤੇ ਪਰਿਵਾਰਕ ਮੈਂਬਰਾਂ ਨੂੰ ਦੁੱਖ ਸਹਿਣ ਦਾ ਹੌਸਲਾ ਬਖ਼ਸ਼ੇ | ਜਵੰਧਾ ਨਾਲ ਇਲਾਕੇ ਦੀ ਹੋਰ ਸਮਾਜ ਸੇਵੀਆਂ, ਹਸਤੀਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਅਮਨਪ੍ਰੀਤ ਕੌਰ ਦੀ ਬੇਵਕਤੀ ਮੌਤ ਨਾਲ ਸੰਗਰੂਰ ਵਾਸੀਆਂ ਨੇ ਇੱਕ ਸਦਭਾਵੀ ਮਿੱਠੇ ਸੁਭਾਅ ਵਾਲੀ ਧੀ ਨੂੰ ਖੋਹ ਦਿੱਤਾ ਹੈ |

ਪਿਛਲੀ ਖ਼ਬਰ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਤਰਨ-ਤਾਰਨ ਦੀ ਚੋਣ ਭਾਰੀ ਬਹੁਮਤ ਨਾਲ ਜਿੱਤੇਗਾ-ਸਰਨਾ ਚੱਠਾ <br/>... ਅਗਲੀ ਖ਼ਬਰ ਤਹਿਸੀਲਦਾਰ ਮਨਮੋਹਨ ਕੋਸ਼ਿਕ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਵੱਖ-ਵੱਖ ਪਿੰਡਾਂ ਵਿਚ ਖੇਤਾਂ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।