21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਛੇ ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਮਨਦੀਪ ਸਿੰਘ ਬਣਿਆ ਕਿਸਾਨਾਂ ਲਈ ਪ੍ਰੇਰਨਾਸੋ੍ਰਤ <br/>

ਮਨਦੀਪ ਸਿੰਘ ਮਾਣਕਵਾਲ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਹੈਪੀ ਸੀਡਰ ਨਾਲ ਕਣਕ ਦੀ ਬਜਾਈ ਕਰਦੇ ਹੋਏ ਨਾਲ ਉਨ੍ਹਾਂ ਦੇ ਸਪੁੱਤਰ | ਤਸਵੀਰ: ਜਸਵੀਰ ਸਿੰਘ ਜੱਸੀ <br/> 02-11-2025
ਸੰਦੌੜ, 1 ਨਵੰਬਰ (ਜਸਵੀਰ ਸਿੰਘ ਜੱਸੀ)-ਪਿੰਡ ਮਾਣਕਵਾਲ ਦਾ ਅਗਾਂਹ ਵਧੂ ਕਿਸਾਨ ਮਨਦੀਪ ਸਿੰਘ ਮਾਣਕਵਾਲ ਅੱਜ ਪੰਜਾਬ ਦੇ ਕਿਸਾਨਾਂ ਲਈ ਇੱਕ ਪ੍ਰੇਰਨਾਸ੍ਰੋਤ ਬਣ ਚੁੱਕਾ ਹੈ | ਮਨਦੀਪ ਸਿੰਘ 60 ਕਿੱਲਿਆਂ ਵਿਚ ਖੇਤੀ ਕਰਦਾ ਹੈ ਅਤੇ ਪਿਛਲੇ ਛੇ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਂਦਿਆਂ ਵਾਤਾਵਰਨ ਬਚਾਉਣ ਦੀ ਮਿਸਾਲ ਕਾਇਮ ਕੀਤੀ ਹੈ | ਉਹ ਪਰਾਲੀ ਨੂੰ ਖੇਤਾਂ ਵਿਚ ਹੀ ਮਿਲਾ ਕੇ ਜੈਵਿਕ ਖਾਦ ਵਜੋਂ ਵਰਤਦਾ ਹੈ, ਜਿਸ ਨਾਲ ਨਾ ਸਿਰਫ਼ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ ਬਲਕਿ ਹਵਾ ਪ੍ਰਦੂਸ਼ਣ ਤੋਂ ਵੀ ਬਚਾਅ ਹੁੰਦਾ ਹੈ | ਮਨਦੀਪ ਸਿੰਘ ਦਾ ਕਹਿਣਾ ਹੈ ਕਿ ਜੇ ਕਿਸਾਨ ਚਾਹੇ ਤਾਂ ਬਿਨ੍ਹਾਂ ਪਰਾਲੀ ਸਾੜੇ ਵੀ ਖੇਤੀਬਾੜੀ ਲਾਭਦਾਇਕ ਹੋ ਸਕਦੀ ਹੈ | ਉਹ ਹੋਰ ਕਿਸਾਨਾਂ ਨੂੰ ਵੀ ਇਸ ਪਾਸੇ ਪ੍ਰੇਰਿਤ ਕਰ ਰਿਹਾ ਹੈ | ਉਸ ਨੇ ਆਪਣੇ ਖੇਤਾਂ ਵਿਚ ਨਵੀਨਤਮ ਤਕਨੀਕਾਂ ਅਪਣਾਈਆਂ ਹਨ, ਜਿਵੇਂ ਕਿ ਹੈਪੀ ਸੀਡਰ ਅਤੇ ਰੋਟਾਵੇਟਰ ਵਰਗੀਆਂ ਮਸ਼ੀਨਾਂ ਦਾ ਪ੍ਰਯੋਗ ਕੀਤਾ ਜੋ ਵਾਤਾਵਰਨ-ਮਿੱਤਰ ਖੇਤੀ ਨੂੰ ਬੜਾਵਾ ਦੇ ਰਹੀਆਂ ਹਨ | ਇਸ ਸੇਵਾ ਅਤੇ ਸਮਰਪਣ ਨੂੰ ਵੇਖਦੇ ਹੋਏ, ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੇ ਅਗਾਹ ਵਧੂ ਅਤੇ ਵਾਤਾਵਰਨ ਪ੍ਰੇਮੀ ਕਿਸਾਨਾਂ ਦਾ ਸਨਮਾਨ ਕੀਤਾ ਜਾਵੇ, ਤਾਂ ਜੋ ਹੋਰ ਕਿਸਾਨ ਵੀ ਉਨ੍ਹਾਂ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਹੋਣ | ਮਨਦੀਪ ਸਿੰਘ ਵਰਗੇ ਕਿਸਾਨਾਂ ਦੇ ਯਤਨ ਨਾ ਸਿਰਫ਼ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰ ਰਹੇ ਹਨ, ਬਲਕਿ ਧਰਤੀ ਮਾਂ ਦੀ ਰੱਖਿਆ ਦੇ ਉੱਚ ਆਦਰਸ਼ ਨੂੰ ਵੀ ਜੀਵੰਤ ਰੱਖ ਰਹੇ ਹਨ |

ਪਿਛਲੀ ਖ਼ਬਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਨਹੀਂ ਮਿਲ ਰਹੀ ਮਸ਼ੀਨਰੀ/ਅਗੇਤੀ ਕਣਕ ਦੀ ਬਿਜਾਈ ਪਛੜਨ ਦਾ ਖ਼ਦਸ਼ਾ <br/> ਅਗਲੀ ਖ਼ਬਰ ਸੂਬਾ ਸਰਕਾਰ ਵਲੋਂ ਐੱਸ.ਸੀ. ਭਾਈਚਾਰੇ ਨਾਲ ਸੰਬੰਧਿਤ ਕਿਸਾਨਾਂ ਨੂੰ ਖੇਤੀ ਮਸ਼ੀਨਰੀ 'ਤੇ ਸਬਸਿਡੀ ਸੰਬੰਧੀ ਪੋਰਟਲ ਦੁਬਾਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।