20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸ਼ਹੀਦੀ ਸਮਾਗਮ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਰੋੜੀ ਸਾਹਿਬ ਬੋੜਹਾਈ ਕਲਾਂ ਵਿਖੇ ਕਰਵਾਇਆ <br/>

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਰੋੜੀ ਸਾਹਿਬ ਬੋੜਹਾਈ ਕਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਦੌਰਾਨ ਢਾਡੀ ਜੱਥੇ ਜਥੇਦਾਰ ਕੁੰਡਾ ਸਿੰਘ ਮਹੌਲੀ ਅਤੇ ਬਿਲਾਸਪੁਰੀ ਨਾਲ ਸਾਬਕਾ ਚੇਅਰਮੈਨ ਨਿਰਮਲ ਸਿੰਘ ਬੋੜਹਾਈ, ਗ੍ਰੰਥੀ ਸੁਖਵਿੰਦਰ ਸਿੰਘ ਅਤੇ ਹੋਰ ਪਤਵੰਤਿਆਂ ਨਾਲ | ਤਸਵੀਰ: ਰਣਧੀਰ ਸਿੰਘ ਮਹੋਲੀ <br/> 02-11-2025
ਅਹਿਮਦਗੜ੍ਹ, 1 ਨਵੰਬਰ (ਰਣਧੀਰ ਸਿੰਘ ਮਹੋਲੀ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁਰਦੁਆਰਾ ਛੇਵੀਂ ਪਾਤਸ਼ਾਹੀ ਰੋੜੀ ਸਾਹਿਬ ਬੋੜਹਾਈ ਕਲਾਂ ਵਿਖੇ ਕਰਵਾਇਆ ਗਿਆ | ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸ੍ਰੀ ਆਲਮਗੀਰ ਸਾਹਿਬ ਤੋਂ ਭੇਜੇ ਗਏ ਢਾਡੀ ਜਥੇਦਾਰ ਕੁੰਡਾ ਸਿੰਘ ਮਹੌਲੀ ਅਤੇ ਬਿਲਾਸਪੁਰੀ ਵਲੋਂ ਗੁਰੂ ਜੀ ਦੇ ਜੀਵਨ ਅਤੇ ਇਤਿਹਾਸ ਬਾਰੇ ਸੰਗਤ ਨੂੰ ਜਾਣੂ ਕਰਵਾਇਆ ਗਿਆ | ਸਾਬਕਾ ਚੇਅਰਮੈਨ ਨਿਰਮਲ ਸਿੰਘ ਬੋੜਹਾਈ, ਗ੍ਰੰਥੀ ਸੁਖਵਿੰਦਰ ਸਿੰਘ ਅਤੇ ਪ੍ਰਬੰਧਕ ਕਮੇਟੀ ਵਲੋਂ ਪੁੱਜੇ ਜਥਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਬੋੜਹਾਈ , ਗ੍ਰੰਥੀ ਸੁਖਵਿੰਦਰ ਸਿੰਘ, ਨੰਬਰਦਾਰ ਗੁਰਮੀਤ ਸਿੰਘ, ਗੁਰਮੇਲ ਸਿੰਘ, ਭੋਲਾ ਸਿੰਘ, ਕਰਨੈਲ ਸਿੰਘ, ਸੁਖਜੀਤ ਸਿੰਘ, ਸੂਬੇਦਾਰ ਬਰਜਿੰਦਰ ਸਿੰਘ, ਕੁਲਦੀਪ ਸਿੰਘ, ਬਲਬੀਰ ਸਿੰਘ, ਨੰਬਰਦਾਰ ਬਲਜੀਤ ਸਿੰਘ, ਦਲਵੀਰ ਸਿੰਘ, ਕਮਲ ਸਿੰਘ, ਸੂਬੇਦਾਰ ਸੁਖਵਿੰਦਰ ਸਿੰਘ, ਜਰਨੈਲ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਹਾਈਫਨ ਸ਼ੂਟਿੰਗ ਅਕੈਡਮੀ ਧੂਰੀ ਦਾ 69 ਸੂਬਾ ਪੱਧਰੀ ਖੇਡਾਂ ਵਿਚ ਰਿਹਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਨਹੀਂ ਮਿਲ ਰਹੀ ਮਸ਼ੀਨਰੀ/ਅਗੇਤੀ ਕਣਕ ਦੀ ਬਿਜਾਈ ਪਛੜਨ ਦਾ ਖ਼ਦਸ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।