20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਵਿਧਾਇਕ ਰਹਿਮਾਨ ਦੇ ਨੌਜਵਾਨਾਂ ਲਈ ਵਿਸ਼ੇਸ਼ ਉਪਰਾਲੇ, ਖੇਡ ਗਰਾਊਾਡਾਂ ਰਾਹੀਂ ਨਸ਼ਾ ਮੁਕਤ ਸਮਾਜ ਵੱਲ ਵਧੇ ਕਦਮ <br/>

ਪੀਏ ਗੁਰਮੁਖ ਸਿੰਘ ਸਰਪੰਚ ਪਿੰਡ ਖਾਨਪੁਰ, ਯੂਥ ਹਲਕਾ ਪ੍ਰਧਾਨ ਮੂਨਿਸ ਰਹਿਮਾਨ ਗੱਲਬਾਤ ਦੌਰਾਨ | ਤਸਵੀਰ: ਜਸਵੀਰ ਸਿੰਘ ਜੱਸੀ <br/> 02-11-2025
ਮਲੇਰਕੋਟਲਾ, ਸੰਦੌੜ, 1 ਨਵੰਬਰ (ਮਨਜਿੰਦਰ ਸਿੰਘ ਸਰੌਦ, ਜਸਵੀਰ ਸਿੰਘ ਜੱਸੀ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਹਲਕਾ ਪ੍ਰਧਾਨ ਮੂਨਿਸ ਰਹਿਮਾਨ ਨੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕੀਤੇ ਹਨ | ਉਨ੍ਹਾਂ ਦੀ ਅਗਵਾਈ ਹੇਠ ਹਲਕਾ ਮਲੇਰਕੋਟਲਾ ਦੇ ਕਈ ਪਿੰਡਾਂ ਵਿਚ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨ ਆਪਣੀ ਊਰਜਾ ਨੂੰ ਖੇਡਾਂ ਵਿਚ ਲਗਾ ਕੇ ਨਸ਼ਿਆਂ ਤੋਂ ਦੂਰ ਰਹਿ ਸਕਣ | ਵਿਧਾਇਕ ਰਹਿਮਾਨ ਦੇ ਪੀਏ ਗੁਰਮੁਖ ਸਿੰਘ ਸਰਪੰਚ ਪਿੰਡ ਖਾਨਪੁਰ, ਯੂਥ ਹਲਕਾ ਪ੍ਰਧਾਨ ਮੂਨਿਸ ਰਹਿਮਾਨ ਨੇ ਕਿਹਾ ਕਿ ਇਹ ਸਾਰਾ ਉਪਰਾਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੀ ਪ੍ਰੇਰਣਾ ਹੇਠ ਕੀਤਾ ਜਾ ਰਿਹਾ ਹੈ | ਉਨ੍ਹਾਂ ਦੋਹਾਂ ਆਗੂਆਂ ਨੇ ਹਮੇਸ਼ਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਸਿਹਤਮੰਦ ਸਮਾਜ ਬਣਾਉਣ 'ਤੇ ਜ਼ੋਰ ਦਿੱਤਾ ਹੈ | ਡਾ. ਰਹਿਮਾਨ ਨੇ ਹਾਲ ਹੀ ਵਿਚ ਘੋਸ਼ਣਾ ਕੀਤੀ ਸੀ ਕਿ ਮਲੇਰਕੋਟਲਾ ਹਲਕੇ ਦੇ ਪਿੰਡਾਂ ਵਿਚ ਦਰਜਨਾਂ ਨਵੇਂ ਖੇਡ ਗਰਾਊਾਡ ਬਣਾਏ ਜਾਣਗੇ, ਤਾਂ ਜੋ ਹਰ ਨੌਜਵਾਨ ਨੂੰ ਖੇਡਾਂ ਲਈ ਢਾਂਚਾ ਗਤ ਸਹੂਲਤ ਮਿਲ ਸਕੇ | ਆਗੂਆਂ ਨੇ ਕਿਹਾ ਕਿ ਉਹ ਹਰ ਨੌਜਵਾਨ ਨੂੰ ਨਸ਼ੇ ਤੋਂ ਦੂਰ ਰੱਖ ਕੇ ਪੰਜਾਬ ਦਾ ਭਵਿੱਖ ਰੌਸ਼ਨ ਦੇਖਣਾ ਚਾਹੁੰਦੇ ਹਨ - ਇਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੀ ਸੱਚੀ ਦੂਰਦਰਸ਼ੀ ਸੋਚ ਹੈ |

ਪਿਛਲੀ ਖ਼ਬਰ ਭਾਈ ਮਹਿੰਦਰ ਸਿੰਘ ਦੁੱਲਟ ਦੇ ਭਰਾ ਦੀ ਮੌਤ 'ਤੇ ਢੀਂਡਸਾ ਨੇ ਕੀਤਾ ਦੁੱਖ ਸਾਂਝਾ <br/> ਅਗਲੀ ਖ਼ਬਰ 'ਆਪ' ਸਰਕਾਰ ਦੇ ਢਿੱਲੇ ਵਤੀਰੇ ਕਾਰਨ ਸੰਗਰੂਰ ਦੇ ਘਰ-ਘਰ ਫੈਲੀਆਂ ਭਿਆਨਕ ਬਿਮਾਰੀਆਂ-ਪਰਮਿੰਦਰ ਸਿੰਘ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।