05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਬਾਬਾ ਸ਼ਹੀਦ ਸਿੰਘ ਪਬਲਿਕ ਸਕੂਲ ਦੀ ਰਵਨੀਤ ਕੌਰ ਨੇ ਰਾਜ ਪੱਧਰੀ ਖੇਡਾਂ 'ਚ ਸੋਨ ਤਗਮਾ ਜਿੱਤ ਕੇ ਵਧਾਇਆ ਸਕੂਲ ਦਾ ਮਾਣ

ਅਜੀਤ ਡੈਸਕ 04-11-2025
ਸੰਗਰੂਰ, 3 ਨਵੰਬਰ (ਧੀਰਜ ਪਸੋਰੀਆ)-ਬਾਬਾ ਸ਼ਹੀਦ ਸਿੰਘ ਪਬਲਿਕ ਸਕੂਲ, ਬਾਲੀਆਂ (ਸੰਗਰੂਰ) ਦੀ ਪ੍ਰਤਿਭਾਸ਼ਾਲੀ ਵਿਦਿਆਰਥਣ ਰਵਨੀਤ ਕੌਰ ਨੇ ਮੋਹਾਲੀ ਵਿਖੇ ਆਯੋਜਿਤ ਰਾਜ ਪੱਧਰੀ ਰੋਲਰ ਸਕੇਟਿੰਗ ਮੁਕਾਬਲੇ ਵਿਚ ਗੋਲਡ ਮੈਡਲ ਜਿੱਤ ਕੇ ਸੰਸਥਾ ਅਤੇ ਮਾਪਿਆਂ ਦਾ ਨਾਮ ਉੱਚਾ ਕੀਤਾ ਹੈ | ਰਵਨੀਤ ਕੌਰ ਦੀ ਇਸ ਵੱਡੀ ਸਫਲਤਾ 'ਤੇ ਸਕੂਲ ਦੀ ਮੈਨੇਜਮੈਂਟ ਵਲੋਂ ਵਧਾਈ ਦਿੱਤੀ ਹੈ ਅਤੇ ਸਕੂਲ ਦੇ ਪਿ੍ੰਸੀਪਲ ਡਾ. ਪਰਵਿੰਦਰ ਕੌਰ ਨੇ ਰਵਨੀਤ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਜਿੱਤ ਨਾਲ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਉੱਤਮਤਾ ਹਾਸਲ ਕਰਨ ਦੀ ਪ੍ਰੇਰਨਾ ਮਿਲੇਗੀ | ਪਿ੍ੰਸੀਪਲ ਡਾ. ਪਰਵਿੰਦਰ ਕੌਰ ਅਤੇ ਮੈਨੇਜਮੈਂਟ ਮੈਂਬਰਾਂ ਨੇ ਵਿਸ਼ੇਸ਼ ਤੌਰ 'ਤੇ ਰਵਨੀਤ ਕੌਰ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਬਾਬਾ ਸ਼ਹੀਦ ਸਿੰਘ ਪਬਲਿਕ ਸਕੂਲ ਆਪਣੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਵਚਨਬੱਧ ਹੈ ਅਤੇ ਰਵਨੀਤ ਦੀ ਇਹ ਪ੍ਰਾਪਤੀ ਸਕੂਲ ਦੀ ਸਹੀ ਦਿਸ਼ਾ ਅਤੇ ਮਿਆਰੀ ਸਿੱਖਿਆ ਦਾ ਪ੍ਰਮਾਣ ਹੈ |
ਪਿਛਲੀ ਖ਼ਬਰ ਪਰਾਲੀ ਸਾੜਨੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਖੇਤਾਂ 'ਚ ਪੁੱਜੀਆਂ <br/> ਅਗਲੀ ਖ਼ਬਰ ਆਨੰਦ ਈਸ਼ਰ ਸਕੂਲ ਵਿਖੇ ਬਾਬਾ ਅਮਰ ਸਿੰਘ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।